Tuesday, April 23, 2024

ਵਾਹਿਗੁਰੂ

spot_img
spot_img

ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ’ਚ 45.30 ਫੀਸਦੀ ਮਤਦਾਨ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

- Advertisement -

ਸੰਗਰੂਰ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਲੋਕ ਸਭਾ ਹਲਕਾ ਸੰਗਰੂਰ ਵਿੱਚ ਜ਼ਿਮਨੀ ਚੋਣ ਦਾ ਕੰਮ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹ ਗਿਆ। ਵੋਟਿੰਗ ਦੌਰਾਨ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਸੈਗਮੈਂਟਾਂ ’ਚ 45.30 ਫੀਸਦੀ ਮਤਦਾਨ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਹਲਕੇ ਦੇ ਵੋਟਰਾਂ, ਉਮੀਦਵਾਰਾਂ, ਸਿਆਸੀ ਪਾਰਟੀਆਂ ਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ।

ਉਨਾਂ ਕਿਹਾ ਕਿ ਇਨ੍ਹਾਂ ਵੋਟਾਂ ਦੇ ਨਤੀਜੇ 26 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ ਅਤੇ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸ੍ਰੀ ਮਨਦੀਪ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਸਮੇਤ ਜ਼ਿਲਾ ਸੰਗਰੂਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ ਪੋਲਿੰਗ ਸਟੇਸ਼ਨਾਂ ਵਿਖੇ ਜਾ ਕੇ ਸਮੁੱਚੇ ਵੋਟਿੰਗ ਪ੍ਰਬੰਧਾਂ, ਸੁਰੱਖਿਆ ਵਿਵਸਥਾ ਤੇ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਉਨਾਂ ਨੇ ਮਹਿਲਾ ਸਸ਼ਕਤੀਕਰਨ ਲਈ ਵਿਸ਼ੇਸ ਤੌਰ ’ਤੇ ਬਣਾਏ ਗਏ ਪਿੰਕ ਪੋਲਿੰਗ ਬੂਥਾਂ ਲਈ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਦਿਵਿਆਂਗ ਵਿਅਕਤੀਆਂ ਤੇ ਸੀਨੀਅਰ ਸਿਟੀਜ਼ਨ ਨੂੰ ਵਲੰਟੀਅਰਾਂ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਸਹਾਇਤਾ ਦੀ ਪ੍ਰਸ਼ੰਸਾ ਕੀਤੀ।

ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਵੱਖ ਵੱਖ ਸੈਗਮੈਂਟਾਂ ਵਿੱਚ ਬਣਾਏ ਗਏ ਸੈਲਫ਼ੀ ਪੁਆਇੰਟ ’ਤੇ ਵੀ ਵੋਟਰਾਂ ਨੇ ਖੂਬ ਤਸਵੀਰਾਂ ਖਿਚਵਾਈਆਂ। ਸ਼੍ਰੀ ਜੋਰਵਾਲ ਨੇ ਚੋਣ ਅਮਲੇ ਦੇ ਆਪਸੀ ਤਾਲਮੇਲ ਅਤੇ ਸੁਰੱਖਿਆ ਵਿਵਸਥਾ ਦੇ ਪੁਖ਼ਤਾ ਇੰਤਜਾਮਾਂ ਕਾਰਨ ਸਮੁੱਚੇ ਪੋਲਿੰਗ ਪ੍ਰਬੰਧ ਨੇਪਰੇ ਚੜ ਸਕੇ ਹਨ। ਇਸ ਦੌਰਾਨ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਵੀ ਸਹਿਯੋਗ ਦੇਣ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਜ਼ਿਕਰਯੋਗ ਹੈ ਕਿ 99- ਲਹਿਰਾ ਵਿਖੇ 43.1 ਫੀਸਦੀ, 100-ਦਿੜ੍ਹਬਾ ਵਿਖੇ 46.77 ਫੀਸਦੀ, 101-ਸੁਨਾਮ ਵਿਖੇ 47.22 ਫੀਸਦੀ, 102-ਭਦੌੜ ਵਿਖੇ 44.54 ਫੀਸਦੀ, 103- ਬਰਨਾਲਾ ਵਿਖੇ 41.43 ਫੀਸਦੀ, 104-ਮਹਿਲ ਕਲਾਂ ਵਿਖੇ 43.8 ਫੀਸਦੀ, 105- ਮਲੇਰਕੋਟਲਾ ਵਿਖੇ 47.66 ਫੀਸਦੀ, 107-ਧੂਰੀ ਵਿਖੇ 48.26 ਫੀਸਦੀ ਅਤੇ 108- ਸੰਗਰੂਰ ਵਿਖੇ 44.96 ਫੀਸਦੀ ਮਤਦਾਨ ਹੋਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...