Friday, April 26, 2024

ਵਾਹਿਗੁਰੂ

spot_img
spot_img

ਲੋਕ ਸੰਪਰਕ ਦੇ ਵਧੀਕ ਡਾਇਰੈਕਟਰ ਸੇਨੂੰ ਦੁੱਗਲ ਬਣੇ ਆਈ.ਏ.ਐੱਸ., ਗੈਰ-ਸੂਬਾਈ ਸਰਵਿਸ ਕਾਡਰ ਵਾਲੇ 2 ਅਧਿਕਾਰੀ ਕੇਂਦਰੀ ਸੂਚੀ ’ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ, 1 ਮਾਰਚ, 2021:
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਦੇ ਦੋ ਅਧਿਕਾਰੀਆਂ ਨੂੰ ਇਹ ਮਾਣ ਹਾਸਲ ਹੋਇਆ ਹੈ ਇਹਨਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹਨ।

9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ ਜੁਆਇੰਟ ਡਾਇਰੈਕਟਰ ਬਣੇ।

ਉਹਨਾਂ ਦੇ ਬੇਦਾਗ਼ ਸੇਵਾ ਰਿਕਾਰਡ ਅਤੇ ਲੰਮੇ ਸੇਵਾ ਕਾਲ ਦੇ ਅਧਾਰ ‘ਤੇ ਉਹਨਾਂ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਜੋ ਕਿ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚ ਰੈਂਕ ਅਤੇ ਇਕ ਮਹੱਤਵਪੂਰਣ ਅਹੁਦਾ ਹੈ । ਇਹ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ,ਫੀਡਬੈਕ ਅਤੇ ਸੁਚੱਜੀ ਕਾਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਲਈ ਕੁੁੱਲ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ, ਅਤੇ ਦਸੰਬਰ ਦੇ ਆਖਰੀ ਹਫਤੇ ਵਿੱਚ ਨਵੇਂ ਦਿੱਲੀ ਵਿਖੇ ਯੂ.ਪੀ.ਐਸ.ਸੀ. ਬੋਰਡ ਵਲੋਂ ਇੱਕ ਵਿਸਥਾਰਤ ਇੰਟਰਵਿਊ ਦੇ ਅਧਾਰ ’ਤੇ ਚੋਣ ਕੀਤੀ ਗਈ।

ਇਸ ਤੋਂ ਪਹਿਲਾਂ ਜਾਰੀ ਹੋਏ ਕੇਂਦਰੀ ਨੋਟੀਫੀਕੇਸ਼ਨ ਵਿਚ ਲਿਖਿਆ ਹੈ: ‘ਭਾਰਤ ਦੇ ਰਾਸ਼ਟਰਪਤੀ ਰਾਜ ਦੇ ਗੈਰ-ਸੂਬਾਈ ਸਿਵਲ ਸਰਵਿਸ ਕੇਡਰ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਧਾਰਾ 3 ਤਹਿਤ ਅਤੇ ਸੂਬੇ ਨਾਲ ਮਸ਼ਵਰਾ ਕਰਨ ਉਪਰੰਤ ਸੂਚੀ 2019 ਮੁਤਾਬਕ ਭਾਰਤ ਪ੍ਰਸ਼ਾਸਕੀ ਅਧਿਕਾਰੀ ਨਿਯੁਕਤ ਕੀਤੇ ਜਾਣ ‘ ਤੇ ਮਾਣ ਮਹਿਸੂਸ ਕਰਦੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...