Tuesday, April 23, 2024

ਵਾਹਿਗੁਰੂ

spot_img
spot_img

ਲਖ਼ਨਊ ’ਚ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਾਹ ਪ੍ਰਸ਼ਾਸ਼ਨ ਨੇ ਬੰਦ ਕੀਤਾ, ਸਿਰਸਾ ਵੱਲੋਂ ਯੋਗੀ ਤੋਂ ਯੋਗ ਕਾਰਵਾਈ ਦੀ ਮੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 18 ਅਕਤੂਬਰ, 2020:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਲਖਨਊ ਵਿਚ 70 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦਾ ਰਸਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਦ ਕੀਤੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਨਾਥ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਰਾਹ ਮੁੜ ਖੋਲ੍ਹੇ ਜਾਣ ਦੇ ਤੁਰੰਤ ਹੁਕਮ ਦੇਣ ਅਤੇ ਰਸਤਾ ਬੰਦ ਕਰਨ ਦੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਮੁੱਖ ਮੰਤਰੀ ਨੂੰ ਇਕ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਤਕਰੀਬਨ 70 ਸਾਲ ਤੋਂ ਇਹ ਗੁਰਦੁਆਰਾ ਸਾਹਿਬ ਇਥੇ ਸੁਸ਼ੋਭਿਤ ਹੈ ਪਰ ਹੁਣ ਅਚਨਚੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਤਾਹੀ ਕਰਦਿਆਂ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਨਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਅੱਗੇ ਰਸਤੇ ਨੂੰ ਬੰਦ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕਾਰਵਾਈ ਦੀਆਂ ਵੀਡੀਓ ਵੇਖ ਕੇ ਦੁਨੀਆਂ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਗੁਨਾਹ ਲਈ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਇਹ ਰਸਤਾ ਤੁਰੰਤ ਖੁਲ੍ਹਵਾਇਆ ਜਾਵੇ ਤਾਂ ਜੋ ਸੰਗਤ ਗੁਰਦੁਆਰਾ ਸਾਹਿਬ ਦੇ ਬਿਨਾਂ ਰੁਕਾਵਟ ਦਰਸ਼ਨ ਕਰ ਸਕੇ।

ਸ੍ਰੀ ਸਿਰਸਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਅਪੀਲ ਨਹੀਂ ਮੰਨੀ ਅਤੇ ਰਸਤਾ ਤੁਰੰਤ ਨਾ ਖੁਲ੍ਹਵਾਇਆ ਤਾਂ ਫਿਰ ਸਿੱਖ ਸੰਗਤ ਸੜਕਾਂ ’ਤੇ ਉਤਰਣ ਤੋਂ ਗੁਰੇਜ਼ ਨਹੀਂ ਕਰੇਗੀ ਅਤੇ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਨਾ ਸਿਰਫ ਰਸਤਾ ਖੁਲ੍ਹਵਾਏ ਬਲਕਿ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਕਰੇ।

ਉਹਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਸਿਰਫ ਸਿੱਖਾਂ ਦੇ ਹੀ ਘਰ ਹਨ ਅਤੇ ਸੰਗਤ ਰੋਜ਼ਾਨਾ ਗੁਰੂ ਘਰ ਦੇ ਦਰਸ਼ਨ ਕਰਦੀ ਹੈ ਤੇ ਇਥੇ ਗੁਰਮਤਿ ਸਮਾਗਮ ਤੇ ਹੋਰ ਪ੍ਰੋਗਰਾਮ ਹੁੰਦੇ ਹਨ। ਵਿਸ਼ਵ ਭਰ ਵਿਚ ਗੁਰਦੁਆਰਾ ਸਾਹਿਬ ਦਾ ਲਾਂਘਾ ਬੰਦ ਕਰਨ ਦੀ ਅਜਿਹੀ ਮਿਸਾਲ ਕਦੇ ਵੀ ਵੇਖਣ ਨੂੰ ਨਹੀਂ ਮਿਲੀ ਜੋ ਯੂ ਪੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਖਾਈ ਹੈ। ਉਹਨਾਂ ਕਿਹਾ ਕਿ ਇਸ ਗੁਨਾਹ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਜ਼ਰੂਰੀ ਹੈ ਤਾਂ ਜੋ ਕੋਈ ਭਵਿੱਖ ਵਿਚ ਅਜਿਹੀ ਕੁਤਾਹੀ ਨਾ ਕਰ ਸਕੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...