Friday, April 19, 2024

ਵਾਹਿਗੁਰੂ

spot_img
spot_img

ਲੜਕੀਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਮਹਿਲਾ ਹਾਕੀ ਲਈ ਚੰਗਾ ਸੰਕੇਤ: Surinder Singh Bhapa

- Advertisement -

ਯੈੱਸ ਪੰਜਾਬ
ਜਲੰਧਰ, 30 ਨਵੰਬਰ, 2020:
ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਜਾਰੀ ਸੁਰਜੀਤ ਹਾਕੀ ਕੋਚਿੰਗ ਕੈਂਪ ਵਿਚ ਲੜਕੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਸੁਰਜੀਤ ਹਾਕੀ ਸੁਸਾਇਟੀ ਦੇ ਡਾਇਰੈਕਟਰ (ਕੋਚਿੰਗ ਕੈਂਪ) ਸੁਰਿੰਦਰ ਸਿੰਘ ਭਾਪਾ ਅਨੁਸਰ ਸਰਜੀਤ ਹਾਕੀ ਸੋਸਾਇਟੀ ਵੱਲੋਂ ਪਿੱਛਲੇ 68 ਦਿਨਾਂ ਤੋਂ ਲਗਾਤਾਰ ਜਾਰੀ ਹਾਕੀ ਕੈਂਪ ਵਿਚ ਲੜਕਿਆਂ ਦੇ ਨਾਲ ਨਾਲ ਲੜਕੀਆਂ ਦੀ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਆਉਣ ਵਾਲੇ ਸਮੇਂ ਵਿੱਚ ਮਹਿਲਾ ਹਾਕੀ ਦੀ ਤਰੱਕੀ ਲਈ ਚੰਗੇ ਸੰਕੇਤ ਹਨ।

ਉਹਨਾਂ ਦੱਸਿਆ ਕਿ ਚੱਲ ਰਹੇ ਹਾਕੀ ਕੋਚਿੰਗ ਕੈਂਪ ਵਿਚ ਜਿਥੇ 100 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ, ਵਿਚੋਂ 32 ਖਿਡਾਰੀ ਲੜਕੀਆਂ ਹਨ । ਉਹਨਾਂ ਦੱਸਿਆ ਕਿ ਇਨ੍ਹਾਂ ਖਿਡਾਰਨਾਂ ਕਾਫੀ ਪ੍ਰਤਿਭਾਸ਼ਲੀ ਹਨ ਅਤੇ ਉਹਨਾਂ ਵਿੱਚ ਇੱਕ ਚੰਗੇ ਖਿਡਾਰੀ ਬਣਨ ਲਈ ਭਾਰੀ ਉਤਸਾਹ ਪਾਇਆ ਗਿਆ ਹੈ ।

ਸੁਰਿੰਦਰ ਸਿੰਘ ਭਾਪਾ ਨੇ ਅੱਗੇ ਕਿਹਾ ਹੈ ਇਹਨਾਂ ਖਿਡਾਰਨਾਂ ਨੂੰ ਹਾਕੀ ਦੇ ਗੁਰ ਸਿਖਾਉਣ ਲਈ ਮਹਿਲਾਵਾਂ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਸਾਬਕਾ ਓਲੰਪੀਅਨ ਤੇ ਇੰਟਰਨੈਸ਼ਨਲ ਖਿਡਾਰਨਾਂ ਨੂੰ ਵੀ ਬੁਲਾਇਆ ਜਾਵੇਗਾ ।

ਸੁਰਿੰਦਰ ਸਿੰਘ ਭਾਪਾ ਨੇ ਅੱਗੇ ਕਿਹਾ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਹਿਰੂ ਗਾਰਡਨ ਦਾ ਹਾਕੀ ਵਿੰਗ ਨੂੰ ਮਹਿਲਾ ਹਾਕੀ ਦੀ ਨਰਸਰੀ ਵਜੋਂ ਜਾਣਿਆਂ ਜਾਂਦਾ ਸੀ, ਜਿਸ ਨੇ ਦੇਸ਼ ਵਿਚ ਸਭ ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਪੈਦਾ ਕੀਤੇ ਸਨ ਪਰ ਸਰਕਾਰ ਵੱਲੋਂ ਇਸ ਨੂੰ ਬੰਦ ਕੀਤੇ ਜਾਣ ਬਾਦ ਮਹਿਲਾ ਹਾਕੀ ਵਿਚ ਭਾਰੀ ਗਿਰਾਵਟ ਆਈ ਹੈ ।

ਉਹਨਾਂ ਅਨੁਸਾਰ ਇਸ ਨਹਿਰੂ ਗਾਰਡਨ ਹਾਕੀ ਵਿੰਗ ਨੇ ਅਰਜਿੰਦਰ ਕੌਰ ਸੈਣੀ, ਰਾਜਬੀਰ ਕੌਰ, ਨਿਸ਼ਾ ਸ਼ਰਮਾ, ਬਲਜੀਤ ਕੌਰ (ਕੋਚ), ਚੰਚਲ ਰੰਧਾਵਾ, ਪ੍ਰਿਤਪਾਲ ਕੌਰ ਵਰਗੀਆਂ ਨਾਮੀ ਖਿਡਰਨਾ ਪੈਦਾ ਕੀਤੀਆਂ ਹਨ । ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿਲਾ ਹਾਕੀ ਦੀ ਨਰਸਰੀ ਕਿਹਾ ਜਾਣ ਵਾਲ਼ੇ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਹਾਕੀ ਵਿੰਗ ਨੂੰ ਤੁਰੰਤ ਬਿਨ੍ਹਾ ਦੇਰੀ ਚਾਲੂ ਕੀਤਾ ਜਾਵੇ ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...