Saturday, April 20, 2024

ਵਾਹਿਗੁਰੂ

spot_img
spot_img

ਲੰਪੀ ਸਕਿਨ ਬਿਮਾਰੀ: ਪੰਜਾਬ ਵਿੱਚ ਹੁਣ ਤਕ 1.84 ਲੱਖ ਪਸ਼ੂਆਂ ਦਾ ਹੋਇਆ ਟੀਕਾਕਰਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022:
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਹੁਣ ਤੱਕ 1.84 ਲੱਖ ਤੋਂ ਵੱੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਗੋਟ ਪੌਕਸ ਵੈਕਸੀਨ ਦੀ 83,000 ਡੋਜ਼ ਦੀ ਤੀਜੀ ਖੇਪ ਵਿਭਾਗ ਕੋਲ ਪਹੁੰਚ ਚੁੱਕੀ ਹੈ, ਜੋ ਅੱਗੇ ਜ਼ਿਲ੍ਹਿਆਂ ਵਿੱਚ ਵੰਡ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ। ਵਿਭਾਗ ਦੇ ਅਮਲੇ ਵੱਲੋਂ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਪਹਿਲਾਂ ਮਿਲੀਆਂ ਦਵਾਈ ਦੀਆਂ ਕਰੀਬ 2.34 ਲੱਖ ਖੁਰਾਕਾਂ ਵਿੱਚੋਂ ਹੁਣ ਤੱਕ 1.84 ਲੱਖ ਤੋਂ ਵੱਧ ਡੋਜ਼ ਪਸ਼ੂਆਂ ਨੂੰ ਲਾਈਆਂ ਜਾ ਚੁੱਕੀਆਂ ਹਨ।

ਇਸ ਤੋਂ ਇਲਾਵਾ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਤੋਂ 5 ਵੈਟਰਨਰੀ ਅਫ਼ਸਰਾਂ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਮੋਹਾਲੀ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਫ਼ਸਰਾਂ ਨੂੰ 31 ਅਗਸਤ ਤੱਕ ਜ਼ਿਲ੍ਹਿਆਂ ਵਿੱਚ ਤੈਨਾਤ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਪਸ਼ੂ ਪਾਲਣ ਵਿਭਾਗ ਨੂੰ ਸ਼ਿਫਟ ਕੀਤੀ ਜਾ ਰਹੀ ਹੈ, ਜੋ ਲੋੜੀਂਦੀ ਦਵਾਈ ਅਤੇ ਖੁਰਾਕਾਂ ਲਈ ਜ਼ਿਲ੍ਹਿਆਂ ਨੂੰ ਵੰਡੀ ਜਾਣੀ ਹੈ।

ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਇੰਟਰਨਸ਼ਿਪ ਅਤੇ ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਲਾਇਆ ਗਿਆ ਹੈ, ਜਿਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖ਼ਾਸ ਤੌਰ ‘ਤੇ ਸਟਾਫ਼ ਦੀ ਘਾਟ ਵਾਲੀਆਂ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਟੀਕਾਕਰਨ ਮੁਹਿੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...