Friday, April 26, 2024

ਵਾਹਿਗੁਰੂ

spot_img
spot_img

ਲੱਖਾਂ ਬੇਰੋਜ਼ਗਾਰ ਨੌਜਵਾਨਾਂ ਨਾਲ ਧੋਖ਼ਾ ਹੈ ਮੰਤਰੀ ਕਾਂਗੜ ਦੇ ਜਵਾਈ ਨੂੰ ਦਿੱਤਾ ਨੌਕਰੀ ਦਾ ਤੋਹਫ਼ਾ: ਪ੍ਰੋ. ਬਲਜਿੰਦਰ ਕੌਰ

- Advertisement -

ਯੈੱਸ ਪੰਜਾਬ
ਬਠਿੰਡਾ, 18 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਕਰੋੜਪਤੀ ਜਵਾਈ ਨੂੰ ਵਿਸ਼ੇਸ਼ ਤਰਸ ਦੇ ਆਧਾਰ ‘ਤੇ ਅਕਸਾਈਜ਼ ਇੰਸਪੈਕਟਰ ਦੀ ਨੌਕਰੀ ਦੇਣ ਨੂੰ ਪੰਜਾਬ ਦੇ ਲੱਖਾਂ ਬੇਰੋਜ਼ਗਾਰ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੱਤਾ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਨਿਯਮ, ਕਾਨੂੰਨ ਅਤੇ ਸ਼ਰਤਾਂ ਨੂੰ ਦਰਕਿਨਾਰ ਕਰਕੇ ਵਿਸ਼ੇਸ਼ ਤਰਸ ਦੇ ਆਧਰ ‘ਤੇ ਨੌਕਰੀ ਦੇਣਾ ਬੇਸ਼ਰਮੀ ਦੀ ਹੱਦ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੱਖਾਂ ਬੇਰੁਜੋਗਾਰ ਨੌਜਵਾਨਾਂ ਨਾਲ ਧੋਖ਼ਾ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਵਿਸ਼ੇਸ਼ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਦੇ ਜਿਹੜੇ ਮਾਪਦੰਡ ਤੈਅ ਕੀਤੇ ਗਏ ਹਨ, ਜੇਕਰ ਉਸ ਆਧਾਰ ‘ਤੇ ਕੋਈ ਨੌਕਰੀ ਪ੍ਰਾਪਤ ਕਰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਪਰ ਜੇ ਅਮੀਰ ਕਰੋੜਪਤੀ ਪਰਿਵਾਰ ਦਾ ਵਿਅਕਤੀ ਵਿਸ਼ੇਸ਼ ਤਰਸ ਦੇ ਆਧਾਰ ‘ਤੇ ਨੌਕਰੀ ਲੈ ਕੇ ਜ਼ਰੂਰਤਮੰਦ ਆਮ ਨੌਜਵਾਨਾਂ ਦਾ ਹੱਕ ਮਾਰਦਾ ਤਾਂ ਇਸ ਤੋਂ ਸ਼ਰਮਨਾਕ ਕੁੱਝ ਨਹੀਂ ਹੋ ਸਕਦਾ।

ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦਾ ਘਰ ਘਰ ਨੌਕਰੀ ਦੇਣ ਦਾ ਮਿਸ਼ਨ ਮਹਿਜ਼ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਬੱਚਿਆਂ ਤੱਕ ਹੀ ਸੀਮਤ ਹੋ ਗਿਆ ਹੈ। ਉਨ੍ਹਾਂ ਕਿਹਾ ਜਿਹੜੀ ਕਾਂਗਰਸ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ‘ਤੇ ਕਾਬਜ ਹੋਈ ਸੀ।

ਲੇਕਿਨ ਜਿਹੜੀਆਂ ਚਾਰ ਨੌਕਰੀਆਂ ਦਿੱਤੀਆਂ ਗਈਆਂ ਉਨਾਂ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ, ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ, ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਦੇ ਬੇਟੇ (ਬਾਜਵਾ ਪਰਿਵਾਰ ਨੇ ਲੋਕ ਵਿਰੋਧ ਤੋਂ ਬਾਅਦ ਇਹ ਨੌਕਰੀ ਲੈਣ ਤੋਂ ਮਨਾ ਕਰ ਦਿੱਤਾ ਸੀ) ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਕਰੋੜਪਤੀ ਜਵਾਈ ਗੁਰਸ਼ੇਰ ਸਿੰਘ ਦੀ ਨੌਕਰੀ ਸ਼ਾਮਲ ਹੈ।

ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਇੰਤਜ਼ਾਰ ਕਰਨ ਵਾਲੇ ਆਸ਼ਰਿਤ ਬੱਚਿਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀ ਦੇਵੇ।

ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਦੇ ਹਰੇਕ ਸਰਕਾਰੀ ਵਿਭਾਗ, ਬੋਰਡ, ਅਤੇ ਨਿਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਉਹ ਸਾਰੀਆਂ ਅਰਜੀਆਂ ਧੂੜ ਚੱਖ ਰਹੀਆਂ ਹਨ, ਜਿਨਾਂ ਵਿੱਚ ਯੋਗ ਆਸ਼ਰਿਤ ਬੱਚਿਆਂ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਦੀ ਮੰਗ ਕੀਤੀ ਸੀ। ਇਨਾਂ ਵਿੱਚੋਂ ਜ਼ਿਆਦਾਤਰ ਬੀਤੇ ਕਰੀਬ 15- 20 ਸਾਲਾਂ ਤੋਂ ਫਾਇਲਾਂ ਵਿੱਚ ਬੰਦ ਪਈਆਂ ਹਨ, ਪਰ ਉਨਾਂ ਨੂੰ ਪੁੱਛਣ ਵਾਲਾ ਕੋਈ ਨਹੀਂ ਹੈ।

ਆਪ ਦੇ ਵਿਧਾਇਕਾਂ ਨੇ ਕਿਹਾ ਕਿ ਇੱਕ ਪਾਸੇ ਸੱਤਾਧਾਰੀ ਕਾਂਗਰਸ ਦੇ ਵਿਧਾਇਕ ਅਤੇ ਵਜ਼ੀਰ ਆਪੋ ਆਪਣੇ ਬੇਟੇ, ਬੇਟੀਆਂ ਅਤੇ ਜਵਾਈਆਂ ਨੂੰ ਮੈਰਿਟ ਤੋੜ ਕੇ ਨੌਕਰੀ ਦੇਣ ਵਿੱਚ ਲੱਗੇ ਹੋਏ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਲੱਖਾਂ ਯੋਗ ਨੌਜਵਾਨ ਨੌਕਰੀਆਂ ਲਈ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹਨ। ਉਹ ਸਾਰੇ ਜਾਨ ਜ਼ੋਖ਼ਿਮ ਵਿੱਚ ਪਾ ਕੇ ਟਵਾਰਾਂ, ਟੈਂਕੀਆਂ ‘ਤੇ ਚੱੜ੍ਹ ਕੇ ਅਤੇ ਨਹਿਰਾਂ ਵਿੱਚ ਛਾਲਾ ਮਾਰ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਪਰ ਬੇਰੋਜ਼ਗਾਰ ਨੌਜਵਾਨ ਸਰਕਾਰ ਦੇ ਏਜੰਡੇ ‘ਤੇ ਹੀ ਨਹੀਂ ਹਨ। ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਨਾ ਹੀ ਘਰ ਘਰ ਨੌਕਰੀ ਦਿੱਤੀ ਗਈ ਹੈ ਅਤੇ ਨਾ ਹੀ ਬੇਰੋਜ਼ਗਾਰਾਂ ਨੂੰ 2500 ਰੁਪਏ ਮਾਸਿਕ ਭੱਤਾ ਦਿੱਤਾ ਗਿਆ ਹੈ। ਸਪੱਸ਼ਟ ਹੈ ਕਿ ਲੋਕ ਚੋਣਾ ਮੌਕੇ ਇਸ ਦਾ ਹਿਸਾਬ ਜ਼ਰੂਰ ਮੰਗਣਗੇ ਅਤੇ ਧੋਖ਼ਾ ਦੇਣ ਦਾ ਸਬਕ ਜ਼ਰੂਰ ਸਿਖਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...