Tuesday, April 16, 2024

ਵਾਹਿਗੁਰੂ

spot_img
spot_img

ਵਪਾਰੀਆਂ ਦੇ ਦੱਸੇ ਅਨੁਸਾਰ ਦੂਰ ਕਰਾਂਗੇ ਵਪਾਰ ਜਗਤ ਦੀਆਂ ਸਮੱਸਿਆਵਾਂ: ਮਨੀਸ਼ ਸਿਸੋਦੀਆ

- Advertisement -

ਯੈੱਸ ਪੰਜਾਬ
ਸ੍ਰੀ ਫਤਿਹਗੜ੍ਹ ਸਾਹਿਬ/ ਅਮਲੋਹ, 3 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਦੇ ਉਦਯੋਗਿਕ ਖੇਤਰ ਮੰਡੀ ਗੋਬਿੰਦਗੜ੍ਹ ਵਿੱਚ ਪਾਰਟੀ ਵੱਲੋਂ ਕਰਵਾਏ ‘ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ’ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਨਾਲ ਵਪਾਰ ਦੇ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਪਾਰੀਆਂ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਹੱਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਮਨੀਸ਼ ਸਿਸੋਦੀਆ ਨੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਵਾਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰੋਬਾਰ ਜਗਤ ਦੀ ਸਮੱਸਿਆਵਾਂ ਦੇ ਹੱਲ ਬਾਰੇ ਕਾਰੋਬਾਰੀਆਂ ਨੂੰ ਹੀ ਪਤਾ ਹੈ, ਪਰ ਜੇ ਕੁੱਝ ਚਾਹੀਦਾ ਹੈ ਤਾਂ ਕੇਵਲ ਕਾਰੋਬਾਰੀਆਂ ਦੀ ਗੱਲ ਸੁਣਨ ਵਾਲੀ ਸਰਕਾਰ ਦੀ ਜ਼ਰੂਰਤ ਹੈ, ਤਾਂ ਜੋ ਸਾਰੇ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਕੇ ਉਦਯੋਗ ਜਗਤ ਨੂੰ ਰਫ਼ਤਾਰ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾ ਇੰਸਪੈਕਟਰ ਰਾਜ ਨੂੰ ਬੰਦ ਕੀਤਾ ਜਾਵੇਗਾ, ਤਾਂ ਕਿ ਵਪਾਰੀ ਤੰਗ ਨਾ ਹੋਣ। ਇਸ ਤੋਂ ਇਲਾਵਾ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਰਾਜਨੀਤਿਕ ਦਖ਼ਲਅੰਦਾਜ਼ੀ ਨੂੰ ਬੰਦ ਕੀਤਾ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ‘ਆਪ’ ਦੀ ਸਰਕਾਰ ਨੇ ਦਿੱਲੀ ਵਿੱਚ ਕਰਕੇ ਦਿਖਾਇਆ ਹੈ ਅਤੇ ਪੰਜਾਬ ਵਿਚ ਵੀ ਕਰਾਂਗੇ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਗੁਰਦੁਅਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ਼ ਕੀਤੀ।

ਕਾਰੋਬਾਰੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇੱਕ ਬਾਰ ‘ਆਪ’ ਨੂੰ ਮੌਕਾ ਦੇਵੋ। ਵਪਾਰਕ ਦ੍ਰਿਸ਼ਟੀ ਜਿਹਾ ਹੀ ਮਹੌਲ ਪੰਜਾਬ ਵਿੱਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ‘ਆਪ’ ਦੀ ਪੂਰੀ ਸਰਕਾਰ ਨਹੀਂ ਹੈ, ਮਹਿਜ ਇੱਕ ਤਿਹਾਈ ਸਰਕਾਰ ਹੈ, ਬਾਵਜੂਦ ਇਸ ਦੇ ਦਿੱਲੀ ਵਿੱਚ ਉਦਾਹਰਨ ਪੇਸ਼ ਕਰਨ ਵਾਲੇ ਕੰਮ ਕਰਕੇ ਦਿਖਾਏ ਗਏ ਹਨ ਤਾਂ ਫ਼ਿਰ ਪੰਜਾਬ ਤਾਂ ਪੂਰਨ ਰਾਜ ਹੈ। ਇੱਥੇ ਬਹੁਤ ਜ਼ਿਆਦਾ ਕੰਮ ਕਰਨ ਦਾ ਮੌਕਾ ਮਿਲੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2015 ਵਿੱਚ ਦਿੱਲੀ ’ਚ ਵੀ ਵਪਾਰ ਜਗਤ ਕਈ ਪ੍ਰੇਸ਼ਾਨੀਆਂ ਨਾਲ ਜੂਝ ਰਿਹਾ ਸੀ। ਪਰ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਲਗਾਤਾਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਸਮੇਤ ਕਈ ਬੈਠਕਾਂ ਕੀਤੀਆਂ। ਫਿਰ ਸਭ ਤੋਂ ਪਹਿਲਾ ਇੰਸਪੈਕਟਰੀ ਰਾਜ ਬੰਦ ਕੀਤਾ, ਤਾਂਕਿ ਕਾਰੋਬਾਰੀ ਆਪਣੇ ਵਪਾਰ ’ਤੇ ਧਿਆਨ ਦੇ ਸਕੇ। ਇਸ ਤੋਂ ਬਾਅਦ ਕਰੋਬਾਰੀਆਂ, ਵਾਪਾਰੀਆਂ ਨੇ ਟੈਕਸ ਘੱਟ ਕਰਨ ਦੀ ਮੰਗ ਕੀਤੀ।

ਜਦੋਂ ਕਿ ਸਰਕਾਰੀ ਅਤੇ ਨਿੱਜੀ ਟੈਕਸ ਦੇ ਜਾਣਕਾਰਾਂ ਨੇ ਟੈਕਸ ਘੱਟ ਕਰਨ ਨਾਲ ਸਰਕਾਰ ਚਲਾਉਣੀ ਮੁਸ਼ਕਲ ਦੱਸੀ ਸੀ। ਪਰ ਅਰਵਿੰਦ ਕੇਜਰੀਵਾਲ ਨੇ ਟੈਕਸ ਦੇ ਚੰਗੇ ਜਾਣਕਾਰ ਹੋਣ ਦੇ ਨਾਤੇ ਸਭ ਤੋਂ ਪਹਿਲਾ 2015 ਵਿੱਚ ਕੇਵਲ ਟਿੰਬਰ ’ਤੇ ਸਾਢੇ 12 ਫ਼ੀਸਦੀ ਟੈਕਸ ਨੂੰ ਘਟਾ ਕੇ 5 ਫ਼ੀਸਦੀ ਕੀਤਾ ਗਿਆ।

ਨਤੀਜਣ ਸਾਲ 2016 ਵਿੱਚ ਬੀਤੇ ਸਾਲ ਦੇ ਮੁਕਾਬਲੇ ਸਰਕਾਰ ਨੂੰ ਇੱਕ ਫ਼ੀਸਦ ਵਾਧੂ ਟੈਕਸ ਪ੍ਰਾਪਤ ਹੋਇਆ। ਇਸ ਤੋਂ ਬਾਅਦ ਸਾਲ 2016 ਵਿੱਚ ਇੱਕਸਾਰ 44 ਪ੍ਰੋਡਕਟਾਂ ’ਤੇ ਸਾਢੇ 12 ਫ਼ੀਸਦੀ ਤੋਂ ਟੈਕਸ ਘਟਾ ਕੇ 5 ਫ਼ੀਸਦੀ ਕੀਤਾ ਗਿਆ। ਇਸ ਨਾਲ ਸਾਲ 2017 ਵਿੱਚ ਦਿੱਲੀ ਸਰਕਾਰ ਦਾ ਬਜਟ 30 ਹਜ਼ਾਰ ਕਰੋੜ ਰੁਪਏ ਜ਼ਿਆਦਾ ਵਧਿਆ ਅਤੇ ਮਹਿਜ਼ ਦੋ ਸਾਲ ਵਿੱਚ ਬਜਟ 30 ਹਜ਼ਾਰ ਕਰੋੜ ਤੋਂ ਵਧ ਕੇ 40 ਹਜ਼ਾਰ ਕਰੋੜ ’ਤੇ ਪਹੁੰਚ ਗਿਆ ਅਤੇ 5 ਸਾਲ ਵਿੱਚ ਇਹੀ ਬਜਟ ਵੱਧ ਕੇ 60 ਹਜ਼ਾਰ ਕਰੋੜ ’ਤੇ ਪਹੁੰਚ ਚੁੱਕਾ ਹੈ।

ਮਨੀਸ਼ ਸਿਸੋਦੀਆ ਨੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੂੰ ਜੀ.ਐਸ.ਟੀ. ਨੂੰ ਵੀ ਸੁਵਿਧਾਜਨਕ ਬਣਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੀ.ਐਸ.ਟੀ. ਸਹਾਇਕ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਉਹ ਖੁੱਦ ਵਪਾਰ ਜਗਤ ਨਾਲ ਗੱਲ ਕਰਕੇ ਜੀ.ਐਸ.ਟੀ. ਕੌਂਸਲ ਮੁੱਦੇ ਉਠਾਉਂਦੇ ਰਹੇ ਹਨ ਅਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਵਪਾਰਕ ਦ੍ਰਿਸ਼ਟੀਕੋਣ ਦੇ ਮੁੱਦੇਨਜ਼ਰ ਇੱਥੇ ਵੀ ਚੰਗਾ ਮਹੌਲ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਵਪਾਰ ਵਿੰਗ ਪੰਜਾਬ ਦੇ ਇੰਚਾਰਜ ਰਮਨ ਮਿੱਤਲ, ਸਹਿ ਇੰਚਾਰਜ ਅਨਿਲ ਠਾਕੁਰ, ਅਮਲੋਹ ਦੇ ਹਲਕਾ ਇੰਚਾਰਜ ਗੈਰੀ ਵੜਿੰਗ ਅਤੇ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਰਾਏ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...