Thursday, April 18, 2024

ਵਾਹਿਗੁਰੂ

spot_img
spot_img

ਵਪਾਰੀ ਨੂੰ ਇਮਾਨਦਾਰ ਰਾਜਨੀਤੀ ਦੇਵੋ, ਵਪਾਰ ਦੀ ਤਰੱਕੀ ਖ਼ੁੱਦ ਹੋ ਜਾਵੇਗੀ: ਮਨੀਸ਼ ਸਿਸੋਦੀਆ

- Advertisement -

ਯੈੱਸ ਪੰਜਾਬ
ਫ਼ਰਦੀਕੋਟ, 30 ਨਵੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ, ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਫ਼ਰੀਦਕੋਟ ਵਿੱਚ ‘ਵਪਾਰੀਆਂ- ਕਾਰੋਬਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ’ ਪ੍ਰੋਗਰਾਮ ਦੌਰਾਨ ਉਦਯੋਗਪਤੀਆ, ਵਪਾਰੀਆਂ, ਕਾਰੋਬਾਰੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਦੇ ਰੂਬਰੂ ਹੋਏ।

ਮਨੀਸ਼ ਸਿਸੋਦੀਆ ਨੇ ਆਏ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਬਾਰੇ ਨੁਕਤੇ ਸਾਂਝੇ ਕੀਤੇ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ, ਅਨਿਲ ਠਾਕੁਰ ਅਤੇ ਰਮਨ ਮਿੱਤਲ ਵੀ ਮੌਜ਼ੂਦ ਸਨ।

ਮੰਗਲਵਾਰ ਨੂੰ ਇੱਥੇ ‘ਵਪਾਰੀਆਂ- ਕਾਰੋਬਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ’ ਪ੍ਰੋਗਰਾਮ ਦੌਰਾਨ ‘ਆਪ’ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨੇ ਉਦਯੋਗਪਤੀਆ, ਵਪਾਰੀਆਂ, ਕਾਰੋਬਾਰੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ, ”ਵਪਾਰੀਆਂ ਨੂੰ ਇਮਾਨਦਾਰ ਰਾਜਨੀਤੀ ਦੇਵੋ, ਵਪਾਰ ਦੀ ਤਰੱਕੀ ਖ਼ੁੱਦ ਹੋ ਜਾਵੇਗੀ।

ਵਪਾਰ ਦੀ ਤਰੱਕੀ ਤੋਂ ਬਿਨਾਂ ਕਿਸੇ ਵੀ ਸੂਬੇ ਦੀ ਤਰੱਕੀ ਨਹੀਂ ਹੋ ਸਕਦੀ। ਇਸ ਲਈ ਵਪਾਰ ‘ਤੇ ਲੱਗੀਆਂ ਗੈਰ ਜ਼ਰੂਰੀ ਪਾਬੰਦੀਆਂ ਦੂਰ ਕਰਨੀਆਂ ਪੈਣਗੀਆਂ ਅਤੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਣਾ ਚਾਹੀਦਾ।” ਇਸ ਮੌਕੇ ਕਾਰੋਬਾਰੀ ਮਨਮੋਹਨ ਸਿਆਲ ਅਤੇ ਭਰਤ ਮਹਿਤਾ ਸਮੇਤ ਕਈ ਵਾਪਰੀਆਂ ਨੇ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਇਨਾਂ ਦੇ ਹੱਲ ਬਾਰੇ ਵਿਚਾਰ ਮਨੀਸ਼ ਸਿਸੋਦੀਆ ਨਾਲ ਸਾਂਝੇ ਕੀਤੇ।

ਮਨੀੋਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਨੂੰ ਵੋਟ ਕਿਉਂ ਦੇਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰਾਂ ਖਤਮ ਕੀਤਾ ਜਾਵੇਗਾ ਅਤੇ ਇਮਾਨਦਾਰੀ, ਨਿਰਪੱਖਤਾ, ਵਿਕਾਸ ਅਤੇ ਸਿੱਖਿਆ ਦੀ ਬਿਹਤਰੀ ਲਈ ਰਾਜਨੀਤੀ ਕੀਤੀ ਜਾਵੇਗੀ।

ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਵਪਾਰੀਆਂ ਨੂੰ ਸਰਕਾਰ ਵਿੱਚ ਭਾਗੀਦਾਰ ਬਣਾਇਆ ਜਾਵੇਗਾ, ਉਨਾਂ ਨਾਲ ਚਰਚਾ ਕਰਕੇ ਹੀ ਨੀਤੀਆਂ ਬਣਾਈਆਂ ਤੇ ਲਾਗੂ ਕੀਤੀਆਂ ਜਾਣਗੀਆ। ਇਸ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਦੇਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇਹ ਸਭ ਕੁੱਝ ‘ਆਪ’ ਦੀ ਸਰਕਾਰ ਨੇ ਦਿੱਲੀ ਵਿੱਚ ਕਰਕੇ ਦਿਖਾਇਆ ਹੈ। ਪਰ ਪੰਜਾਬ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ।

ਕੌਮੀ ਆਗੂ ਸਿਸੋਦੀਆ ਨੇ ਕਿਹਾ ਕਿ ਜਿਹੜਾ ਪੰਜਾਬ ਕਦੇ ਆਪਣੇ ਉਦਯੋਗ, ਵਪਾਰ ਅਤੇ ਕਾਰੋਬਾਰ ਲਈ ਮਸ਼ਹੂਰ ਹੁੰਦਾ ਸੀ। ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਉਸ ਰੰਗਲੇ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਹਾਲਤ ਨੂੰ ਕਮਜ਼ੋਰ ਅਤੇ ਚਿੰਤਾਜਨਕ ਕਰ ਦਿੱਤਾ ਹੈ। ਇਥੇ ‘ਆਪ’ ਦੀ ਸਰਕਾਰ ਬਣਨ ‘ਤੇ ਵਪਾਰ, ਕਾਰੋਬਾਰ ਨੂੰ ਪੂਰੀ ਤਰਾਂ ਵਿਕਸਤ ਕੀਤਾ ਜਾਵੇਗਾ, ਜਿਸ ਨਾਲ ਰੋਜ਼ਗਾਰ ਵਧੇਗਾ ਅਤੇ ਪੰਜਾਬ ਮੁੜ ਖੁਸ਼ਹਾਲ ਸੂਬਾ ਬਣ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਦੀ ਤਰੱਕੀ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਕੰਮ ਕਰਨਾ ਹੀ ਹੈ। ਉਨਾਂ ਕਿਹਾ ਕਿ ਪਾਰਟੀ ਕਾਰੋਬਾਰੀਆਂ, ਵਪਾਰੀਆਂ ਨਾਲ ਹਰ ਮੰਚ ‘ਤੇ ਵਿਚਾਰ ਚਰਚਾ ਕਰਦੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਚਲਾਉਣੀ ਆਉਂਦੀ ਹੈ, ਪਰ ਵਪਾਰ ਕਰਨਾ ਕੇਵਲ ਵਪਾਰੀਆਂ, ਕਾਰੋਬਾਰੀਆਂ ਨੂੰ ਹੀ ਆਉਂਦਾ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਅੱਜ ਕੱਲ ਪੰਜਾਬ ਵਿੱਚ ਸਿੱਖਿਆ ਦਾ ਮੁੱਦਾ ਕਾਫ਼ੀ ਗਰਮ ਹੈ ਅਤੇ ਉਨਾਂ ਨੂੰ ਖੁਸ਼ੀ ਹੈ ਕਿ ਦੇਸ਼ ਦੀ ਰਾਜਨੀਤੀ ਵਿੱਚ ਚੋਣਾ ਸਮੇਂ ਪਹਿਲੀ ਵਾਰ ਸਿੱਖਿਆ ‘ਤੇ ਬਹਿਸ ਸ਼ੁਰੂ ਹੋਈ ਹੈ। ਉਨਾਂ ਦੱਸਿਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਹੈ ਅਤੇ ਦੇਸ਼ ਵਿੱਚ ਸਭ ਤੋਂ ਜ਼ਿਆਦਾ ਬਜਟ ਦਾ 25 ਫ਼ੀਸਦੀ ਹਿੱਸਾ ਸਿੱਖਿਆ ਦੇ ਵਿਕਾਸ ਲਈ ਖ਼ਰਚਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...