Tuesday, April 23, 2024

ਵਾਹਿਗੁਰੂ

spot_img
spot_img

ਵਰਲਡ ਜੂਨੀਅਰ ਕੱਪ ਸ਼ੂਟਿੰਗ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਦਾ ਸਨਮਾਨ, ਡਾ. ਰੂਹੀ ਦੁੱਗ ਨੇ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 24 ਮਈ, 2022 –
ਫਰੀਦਕੋਟ ਹੀ ਨਹੀਂ ਬਲਕਿ ਪੂਰੇ ਸੂਬੇ ਲਈ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਫਰੀਦਕੋਟ ਜਿਲੇ ਦੀਆਂ 2 ਹੋਣਹਾਰ ਬੇਟੀਆਂ ਨੇ ਪਿਛਲੇ ਦਿਨੀਂ ਜਰਮਨ ਵਿਖੇ ਹੋਏ ਆਈ.ਐਸ.ਐਫ.ਐਸ. ਚੈਂਪੀਅਨਸ਼ਿਪ ਵਿਸ਼ਵ ਕੱਪ ਸੂਟਿੰਗ ਮੁਕਾਬਲਿਆਂ ਵਿੱਚ ਕੁੱਲ 6 ਤਮਗੇ ਜਿੱਤ ਕੇ ਜਿਲੇ ਤੇ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਫਰੀਦਕੋਟ ਜਿਲੇ ਦੀਆਂ ਇਹ ਦੋਵੇਂ ਬੇਟੀਆਂ ਜਿੱਥੇ ਸਾਡਾ ਮਾਣ ਬਣੀਆਂ ਹਨ ਉੱਥੇ ਹੀ ਇਹ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਬਣੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਚੈਂਪਨੀਅਨਸ਼ਿਪ ਵਿੱਚ ਰੈਪਿਡ ਫਾਇਰ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਸਿਮਰਨਜੀਤ ਕੌਰ ਬਰਾੜ ਅਤੇ ਉਸ ਦੇ ਮਾਤਾ ਪਿਤਾ ਦਾ ਸਨਮਾਨ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੱਲ 5 ਤਮਗੇ ਜਿੱਤਣ ਵਾਲੀ ਸਿਫਤ ਕੌਰ ਸਮਰਾ ਨੂੰ ਸਨਮਾਨਿਤ ਕੀਤਾ ਅਤੇ ਅੱਜ ਸਿਮਰਨਜੀਤ ਕੌਰ ਜਿਸ ਨੇ ਗੋਲਡ ਮੈਡਲ ਜਿੱਤਿਆ ਹੈ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਖਿਡਾਰੀਆਂ ਨੂੰ ਆਪਣੇ ਜਿਲੇ ਜਾਂ ਨੈਸ਼ਨਲ ਖੇਡਾਂ ਸਬੰਧੀ ਵਧੀਆ ਕੋਚਿੰਗ ਅਤੇ ਹੋਰ ਸਹੂਲਤਾਂ ਮਿਲਣ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖਣਗੇ। ਉਨ੍ਹਾਂ ਕਿਹਾ ਕਿ ਸਿਮਰਨਪ੍ਰੀਤ ਕੌਰ ਨੇ ਆਪਣੀ ਪੜਾਈ ਦੇ ਨਾਲ ਨਾਲ ਸਖਤ ਮਿਹਨਤ ਕਰਕੇ ਦਿੱਲੀ ਅਤੇ ਪੰਜਾਬ ਦੇ ਹੋਰ ਥਾਵਾਂ ਤੇ ਸ਼ਿਰਕਤ ਕੀਤੀ ਅਤੇ ਉਹ ਇਸ ਮੁਕਾਮ ਤੇ ਪਹੁੰਚੀ।ਉਨ੍ਹਾਂ ਇਸ ਮੌਕੇ ਸਿਮਰਨਪ੍ਰੀਤ ਕੌਰ ਨੂੰ ਸ਼ਾਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ।

ਫਰੀਦਕੋਟ ਦੀ ਜੰਮਪਲ ਸਿਮਰਨਜੀਤ ਕੌਰ ਬਰਾੜ ਬਾਰਵੀਂ ਦੀ ਵਿਦਿਆਰਥਣ ਹੈ ਅਤੇ ਉਸ ਦੇ ਪਿਤਾ ਸ. ਸਮਿੰਦਰ ਸਿੰਘ ਬਰਾੜ ਅਤੇ ਮਾਤਾ ਹਰਚਰਨ ਕੋਰ ਜੋ ਅਧਿਆਪਕ ਹਨ, ਨੇ ਇਸ ਸਨਮਾਨ ਲਈ ਡਿਪਟੀ ਕਮਿਸ਼ਨਰ ਤੇ ਸਮੂਹ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੇ ਇਸ ਉਪਰਾਲੇ ਨਾਲ ਸਿਮਰਨ ਤੇ ਉਨ੍ਹਾ ਦਾ ਮਾਣ ਹੋਰ ਵਧਿਆ ਹੈ।

ਸਿਮਰਨਜੀਤ ਕੌਰ ਤੇ ਆਪਣੀ ਜਿੱਤ ਦਾ ਸਿਹਰਾ ਆਪਣੀ ਕੋਚ ਵੀਰਪਾਲ ਕੋਰ, ਮਾਤਾ ਪਿਤਾ ਦੀ ਸਖਤ ਮਿਹਨਤ ਨੂੰ ਦੱਸਿਆ ਤੇ ਕਿਹਾ ਕਿ ਉਹ ਹੁਣ ਹੋਰ ਮਿਹਨਤ ਨਾਲ ਪ੍ਰੈਕਟਿਸ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਲਈ ਹੋਰ ਮੈਡਲ ਜਿੱਤੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਸ੍ਰੀ ਜਸਬੀਰ ਜੱਸੀਕ ਮੀਡੀਆ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...