Wednesday, April 24, 2024

ਵਾਹਿਗੁਰੂ

spot_img
spot_img

ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜੌਰੀ ਗਾਰਡਨ ਵਿਖੇ ਕੀਤਾ ਗਿਆ ਸਨਮਾਨਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜੂਨ, 2022:
ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤ ਨਾਲ ਮਿਲ ਕੇ ਆਪਣੇ ਨਿਵਾਸ ਅਸਥਾਨ ’ਤੇ ਸੁਆਗਤ ਕੀਤਾ ਗਿਆ। ਹਰਮਨਜੀਤ ਸਿੰਘ ਦੇ ਨਾਲ ਕਮੇਟੀ ਦੇ ਅਹੁਦੇਦਾਰ ਅਤੇ ਰਾਜੌਰੀ ਗਾਰਡਨ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਸ. ਸਾਹਨੀ ਨੂੰ ਸਿਰੋਪਾਓ ਅਤੇ ਗੁਲਦਸਤਾ ਭੇਂਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਬੁਲਾਰੇ ਸੁਦੀਪ ਸਿੰਘ ਵੱਲੋਂ ਵੀ ਸਿਰੋਪਾਓ ਅਤੇ ਪ੍ਰੱਸਾਦਿ ਸ. ਸਾਹਨੀ ਨੂੰ ਭੇਂਟ ਕੀਤਾ ਗਿਆ।

ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਬੇਹਦ ਖੁਸ਼ੀ ਹੈ ਕਿ ਗੁਰੂ ਘਰ ਦੀਆਂ ਅਣਥਕ ਸੇਵਾਵਾਂ ਕਰਨ ਵਾਲੇ ਸ. ਵਿਕਰਮਜੀਤ ਸਿੰਘ ਸਾਹਨੀ ਜੋ ਕਿ ਰਾਜੌਰੀ ਗਾਰਡਨ ਦੇ ਵਸਨੀਕ ਵੀ ਰਹੇ ਹਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬਤੌਰ ਰਾਜਸਭਾ ਮੈਂਬਰ ਚੁਣਿਆ ਹੈ ਇਸ ਲਈ ਉਨ੍ਹਾਂ ਆਪ ਆਗੂਆਂ ਦਾ ਵੀ ਧੰਨਵਾਦ ਕੀਤਾ। ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਸ. ਸਾਹਨੀ ਵਲੋਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਮੇਂ-ਸਮੇਂ ’ਤੇ ਕਈ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।

ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਰਾਜੌਰੀ ਗਾਰਡਨ ਸਿੰਘ ਸਭਾ ਨੂੰ ਆਕਸੀਜਨ ਕਨਸਨਟਰੇਟਰ ਆਦਿ ਭੇਟ ਕੀਤੇ ਅਤੇ ਹਾਲ ਵਿਚ ਹੀ ਮੋਤੀਆਬਿੰਦ ਆਪਰੇਸ਼ਨ ਲਈ ਮਸ਼ੀਨਾਂ ਵੀ ਸ. ਸਾਹਨੀ ਵੱਲੋਂ ਦਿੱਤੀਆਂ ਗਈਆਂ ਅਤੇ ਕੀਮੋਥੈਰੇਪੀ ਸੈਂਟਰ ਲਈ ਸੰਪੂਰਣ ਸਹਿਯੋਗ ਦਿੱਤਾ ਗਿਆ। ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਗੇ ਵੀ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਰਾਜੌਰੀ ਗਾਰਡਨ ਸਿੰਘ ਸਭਾ ਨੂੰ ਦਿੰਦੇ ਰਹਿਣਗੇ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਆਪਣੇ ਸੰਬੋਧਨ ਦੌਰਾਨ ਸ: ਵਿਕਰਮਜੀਤ ਸਿੰਘ ਸਾਹਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਸਾਹਨੀ ਨੇ ਜਿੱਥੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ ਉਥੇ ਹੀ ਸਮੁੱਚੀ ਕੌਮ ਦਾ ਨਾਂ ਵੀ ਰੌਸ਼ਨ ਕਰ ਰਹੇ ਹਨ ਅਤੇ ਪਾਰਲੀਮੈਂਟ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵੱਧ ਗਈ ਹੈ ਸਾਨੂੰ ਸਾਰਿਆਂ ਨੂੰ ਉਮੀਦ ਹੈ ਕਿ ਉਹ ਆਪਣੀ ਕਾਰਜਸ਼ੈਲੀ ਅਤੇ ਮਾਪਿਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਸੰਸਕਾਰਾਂ ਦੇ ਚਲਦੇ ਹੋਰਨਾਂ ਮੈਂਬਰਾਂ ਤੋਂ ਵੱਖ ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਬਿਹਤਰੀ ਲਈ ਪਾਰਟੀ ਤੋਂ ਉੱਪਰ ਉਠ ਕੇ ਕੰਮ ਕਰਨਗੇ।

ਸ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਨੌਜੁਆਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿਚ ਵੇਖਣ ਨੂੰ ਮਿਲਣਗੇ। ਇਸ ਤੋਂ ਇਲਾਵਾ ਕੌਮ ਦੇ ਜਿੰਨੇ ਵੀ ਮਸਲੇ ਹਨ ਉਨ੍ਹਾਂ ਨੂੰ ਹਲ ਕਰਵਾਉਣ ਲਈ ਵੀ ਸੰਸਦ ’ਚ ਆਵਾਜ਼ ਚੁਕਣਗੇ।

ਇਸ ਮੌਕੇ ਹਰਮਨਜੀਤ ਸਿੰਘ, ਜਥੇਦਾਰ ਅਵਤਾਰ ਸਿੰਘ ਹਿੱਤ ਤੋਂ ਇਲਾਵਾ ਹਰਬੰਸ ਸਿੰਘ ਭਾਟੀਆ, ਐਨ.ਐਸ.ਭਾਟੀਆ, ਸੇਵਾਮੁਕਤ ਏ.ਸੀ.ਪੀ.ਅਮਰਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਰਿਆਤ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਬਾਵਾ, ਪ੍ਰੀਤ ਪ੍ਰਤਾਪ ਸਿੰਘ ਵਿੱਕੀ, ਬੰਨੀ ਜੌਲੀ, ਮਨਪ੍ਰੀਤ ਸਿੰਘ ਸਾਹਨੀ ਆਦਿ ਵੱਲੋਂ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਸਨਮਾਨ ਵਿੱਚ ਵਿਚਾਰ ਪੇਸ਼ ਕੀਤੇ ਗਏ। ਸਟੇਜ ਭੂਮਿਕਾ ਤੇਜਿੰਦਰ ਸਿੰਘ ਗੋਆ ਨੇ ਨਿਭਾਈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਰਾਜਾ ਬਖਸ਼ੀ, ਸਰਬਜੀਤ ਸਿੰਘ ਮਠਾੜੂ, ਬੀਬੀ ਹਰਦਿਆਲ ਕੌਰ, ਸ: ਰੰਗੜ ਸਮੇਤ ਰਾਜੌਰੀ ਗਾਰਡਨ ਦੇ ਕਈ ਪਤਵੰਤੇ ਸੱਜਣ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...