Saturday, April 20, 2024

ਵਾਹਿਗੁਰੂ

spot_img
spot_img

ਵਿਕਾਸ ਕਾਰਜਾਂ ਲਈ ਜਾਰੀ ਕੀਤੇ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਜਾਵੇ ਕੀਤੀ: ਮਨਪ੍ਰੀਤ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਬਠਿੰਡਾ, 2 ਦਸੰਬਰ, 2021 –
ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਸਹਿਯੋਗ ਦੇ ਨਾਲ-ਨਾਲ ਜਜ਼ਬੇ ਤੇ ਜਜ਼ਬਾਤ ਨਾਲ ਹੀ ਮੁਲਕ ਨੂੰ ਬੇਹਤਰ ਬਣਾਇਆ ਜਾ ਸਕਦਾ ਹੈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਬਿਨ੍ਹਾਂ ਕਿਸੇ ਦੇਰੀ ਦੇ ਕੀਤੀ ਜਾਵੇ ਕੀਤੀ।

ਵਿੱਤ ਮੰਤਰੀ ਸ. ਬਾਦਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿੱਤ ਮੰਤਰੀ ਨੂੰ ਵਿਸ਼ਵਾਸ਼ ਦਿਵਾਇਆ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਮੀਟਿੰਗ ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਚੱਲ ਰਹੇ ਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੀਆਂ ਪ੍ਰਾਪਤ ਰਿਪੋਰਟਾਂ ਨੂੰ ਬਾਰੀਕੀ ਨਾਲ ਵਾਚਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ-ਮੱਠ ਨਾ ਕੀਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਗਲੀਆਂ-ਨਾਲੀਆਂ ਜਾਂ ਛੱਪੜਾਂ ਅਜਿਹੇ ਕਾਰਜਾਂ ਤੋਂ ਉਪਰ ਉਠ ਕੇ ਅਜਿਹੇ ਕੰਮ ਕਰਵਾਉਣ ਨੂੰ ਤਰਜ਼ੀਹ ਦੇਣ ਜਿਨ੍ਹਾਂ ਨਾਲ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇ ਜਾਂ ਜਿਸ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕਦਾ ਹੋਵੇ। ਸ. ਬਾਦਲ ਨੇ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਕਿਹਾ ਕਿ ਅਜਿਹੇ ਵਿਕਾਸ ਕਰਵਾਏ ਜਾਣ ਜਿਨ੍ਹਾਂ ਨੂੰ ਘੱਟੋਂ-ਘੱਟ 40 ਸਾਲਾਂ ਤੱਕ ਮੁਰੰਮਤ ਕਰਵਾਉਣ ਦੀ ਲੋੜ ਨਾ ਪਵੇ।

ਅਖ਼ੀਰ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ ਨੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕਾਇਆ ਕਲਪ ਕਰਨ ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਬਠਿੰਡਾ ਦਿਹਾਤੀ ਅਤੇ ਤਲਵੰਡੀ ਸਾਬੋ ਹਲਕੇ ਲਈ 15-15 ਕਰੋੜ ਰੁਪਏ ਤੇ ਬਠਿੰਡਾ ਸ਼ਹਿਰੀ, ਮੌੜ ਅਤੇ ਭੁੱਚੋ ਹਲਕੇ ਲਈ 5-5 ਕਰੋੜ ਰੁਪਏ ਦੀ ਗ੍ਰਾਂਟ ਵੱਖ-ਵੱਖ ਵਿਕਾਸ ਕਾਰਜਾਂ ਲਈ ਪ੍ਰਾਪਤ ਹੋ ਚੁੱਕੀ ਹੈ, ਜਿਸ ਨੂੰ ਜਲਦੀ ਹੀ ਸਬੰਧਤ ਵਿਧਾਇਕਾਂ ਆਦਿ ਤੋਂ ਪ੍ਰਪੋਜ਼ਲਾਂ ਲੈ ਕੇ ਹਲਕਿਆਂ ਦੇ ਵਿਕਾਸ ਲਈ ਜਾਰੀ ਕਰ ਦਿੱਤਾ ਜਾਵੇਗਾ।

ਇਸ ਮੌਕੇ ਸ. ਬਾਦਲ ਨੇ ਨਗਰ ਨਿਗਮ, ਬਠਿੰਡਾ ਵਿਕਾਸ ਅਥਾਰਟੀ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੀਵਰੇਜ਼ ਬੋਰਡ, ਪੰਚਾਇਤੀ ਰਾਜ, ਪੰਜਾਬ ਮੰਡੀ ਬੋਰਡ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪੀ.ਐਸ.ਪੀ.ਸੀ.ਐਲ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਪੰਜਾਬ ਸਟੇਟ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ, ਬਠਿੰਡਾ ਨਹਿਰੀ ਮੰਡਲ, ਬਾਗਵਾਨੀ ਮੰਡਲ, ਲੋਕ ਨਿਰਮਾਣ ਵਿਭਾਗ, ਪੈਪਸੂ ਰੋਡਵੇਜ਼ ਟਰਾਂਸਪੋਰਟ ਕੰਪਨੀ, ਮਿਊਸੀਪਲ ਕਾਰਪੋਰੇਸ਼ਨਾਂ, ਨਗਰ ਪੰਚਾਇਤਾਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਤੇ ਸਿੱਖਿਆ ਆਦਿ ਵਿਭਾਗਾਂ ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਹਿਰੀ ਵਿਭਾਗ ਵਲੋਂ ਨਹਿਰਾਂ ਦੇ ਪੁਨਰ ਨਿਰਮਾਣ ਸਬੰਧੀ ਕੀਤੇ ਗਏ ਵਿਕਾਸ ਕਾਰਜਾਂ ਤੋਂ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੀ ਤਾਰੀਫ਼ ਵੀ ਕੀਤੀ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀ ਰਵਿੰਦਰ ਪਾਲ ਦੱਤਾ, ਸਹਾਇਕ ਖੋਜ ਅਫ਼ਸਰ ਸ. ਰਣਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਪਵਨ ਮਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...