ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2020:
ਪੰਜਾਬ ਵਿਜੀਲੈਂਸ ਬਿਉਰੋ ਨੇ ਅੱਜ ਇਕ ਮਾਲ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਬਿਉਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਰਾਮ ਨਗਰ ਸਿਬੀਆਂ ਵਿਖ਼ੇ ਤਾਇਨਾਤ ਮਾਲ ਪਟਵਾਰੀ ਸੁਖ਼ਦੇਵ ਸਿੰਘ ਨੂੰ ਜ਼ਿਲ੍ਹੇ ਦੇ ਪਿੰਡ ਕੰਮੋ ਮਾਜਰਾ ਖ਼ੁਰਦ ਦੇ ਕੁਲਵਿੰਦਰ ਸਿੰਘ ਤੋਂ 10 ਹਜ਼ਾਰ ਰੁਪਏ ਨਕਦ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਵਿਜੀਲੈਂਸ ਬਿਉਰੋ ਤਕ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਸੀ ਕਿ ਉਕਤ ਪਟਵਾਰੀ ਉਸਤੋਂ ਜ਼ਮੀਨ ਦੇ ਇੰਤਕਾਲ ਬਦਲੇ ਦੱਸ ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਉਰੋ ਨੇ ਜਾਲ ਵਿਛਾਇਆ ਅਤੇ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਬੁਲਾਰੇ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਥਾਣਾ ਵਿਜੀਲੈਂਸ ਬਿਉਰੋ ਪਟਿਆਲਾ ਵਿਖ਼ੇ ਦਰਜ ਕੀਤਾ ਗਿਆ ਹੈ।
ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ