Saturday, April 20, 2024

ਵਾਹਿਗੁਰੂ

spot_img
spot_img

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਅਕਤੂਬਰ, 2020 –
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...