Friday, March 29, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਉਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਹੁਣ ਟੌਲ ਫ਼ਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਭੇਜੀਆਂ ਜਾ ਸਕਣਗੀਆਂ, ਜਾਰੀ ਕੀਤੇ ਗਏ ਵੇਰਵੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਅਕਤੂਬਰ, 2021 –
ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ‘ਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ।

ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 24×7 ਲਈ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈਮੇਲ [email protected] ‘ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।

ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿੱਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜਮ ਖਿਲਾਫ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ।

ਉਹਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...