Saturday, April 20, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਉਰੋ ਮੁਖ਼ੀ ਬੀ.ਕੇ. ਉੱਪਲ ਤੇ ਹੋਰ ਅਧਿਕਾਰੀਆਂ ਨੇ ਲਿਆ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਅਹਿਦ

- Advertisement -

ਯੈੱਸ ਪੰਜਾਬ
ਚੰਡੀਗੜ, 27 ਅਕਤੂਬਰ, 2020 –
ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼ ਹੈ ਤਾਂ ਜੋ ਉਹ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਬਿਊਰੋ ਨੂੰ ਸਹਾਇਤਾ ਦੇ ਸਕਣ।

ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਉਹਨਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਸਹੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰੀਆਂ ਵਿਰੁੱਧ ਜਲਦ ਤੋਂ ਜਲਦ ਸਜ਼ਾ ਯੋਗ ਕਾਰਵਾਈ ਆਰੰਭੀ ਜਾ ਸਕੇ।

ਵਿਜੀਲੈਂਸ ਮੁਖੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਦਰਜ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ ਨਿਰਧਾਰਤ ਸਮੇਂ ਅੰਦਰ ਅਦਾਲਤਾਂ ‘ਚ ਚਲਾਣ ਪੇਸ਼ ਕੀਤੇ ਜਾਣ। ਉਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਨੂੰ ਸਮੇਂ ਸਿਰ ਸਹੀ ਜਾਣਕਾਰੀ ਦੇਣ ਤੋਂ ਇਲਾਵਾ ਜਨਤਕ ਸੇਵਾ ਪਦਾਨ ਕਰਨ ਦੀ ਵਿਧੀ ਤੇ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਵੈਚਾਲਨ, ਆਈਟੀ ਤਕਨੀਕਾਂ ਅਤੇ ਕੁਸ਼ਲ ਜਾਂਚ ਵਿਧੀ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ, ਉਹਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰਾਂ ਦਿਵਾਉਣ ਲਈ ਨਾਮ ਪ੍ਰਸਤਾਵਿਤ ਕਰਨ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਇਸ ਹਫ਼ਤੇ ਦੌਰਾਨ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਖਾਸਕਰ ਵਿੱਦਿਅਕ ਅਦਾਰਿਆਂ ਵਿੱਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਆਈਜੀ ਐਲ.ਕੇ. ਯਾਦਵ, ਆਈਜੀ ਈ.ਓ.ਡਬਲਯੂ ਵਿਭੂ ਰਾਜ, ਡੀਆਈਜੀ ਸੁਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਕ੍ਰਾਈਮ ਪਰਮਜੀਤ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਪ੍ਰਸ਼ਾਸ਼ਨ ਐਚਐਸ ਭੁੱਲਰ, ਏਆਈਜੀ ਫਲਾਇੰਗ ਸਕੁਐਡ ਅਸ਼ੀਸ਼ ਕਪੂਰ ਅਤੇ ਏਆਈਜੀ ਈ.ਓ.ਡਬਲਯੂ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਸੰਯੁਕਤ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਵੀ ਹਾਜਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...