Thursday, April 25, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਉਰੋ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਪਰਦਾਫਾਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2022:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ।

ਇਸ ਸਬੰਧੀ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸਦਾ ਲੜਕਾ, ਤਿੰਨ ਡਰਾਈਵਰਾਂ ਤੇ ਇੱਕ ਪਾਸਰ (ਏਜੰਟ) ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਅਤੇ ਇੱਕ ਪਾਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਪਤਾ ਲੱਗਾ ਕਿ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਇਸ ਕੇਸ ਵਿਚ ਉੱਕਤ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਪੁੱਤਰ ਮਨਦੀਪ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ, ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਜ਼ਿਲ੍ਹਾ ਜੌਨਪੁਰ ਉੱਤਰ ਪ੍ਰਦੇਸ਼, ਡਰਾਈਵਰ ਗੁਰਦਾਸ ਸਿੰਘ ਪਿੰਡ ਬਲਾਹੜ ਵਿੰਝੂ ਜ਼ਿਲ੍ਹਾ ਬਠਿੰਡਾ, ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਥੇੜ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਉਕਤ ਕੰਪਨੀ ਦਾ ਮਾਲਕ ਜਗਸੀਰ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਹੋਰ ਵੱਡੇ ਖੁਲਾਸੇ ਹੋਣਗੇ।

ਮੁਕੱਦਮੇ ਦੀ ਤਫਤੀਸ਼ ਦੌਰਾਨ ਮਹਿਕਮੇ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰ ਦਾ ਕਰ ਚੋਰੀ ਕਰਨ, ਧੋਖਾਧੜੀ ਤੇ ਮਿਲੀਭੁਗਤ ਨਾਲ ਰਿਸ਼ਵਤਾਂ ਹਾਸਲ ਕਰਨ ਸਬੰਧੀ ਵੀ ਹੋਰ ਤਫਤੀਸ਼ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...