Wednesday, April 24, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਊਰੋ ਵਲੋਂ ਐਸ.ਏ.ਐਸ. ਨਗਰ ਵਿੱਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ ਦੋ ਪ੍ਰਾਪਰਟੀ ਡੀਲਰ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ, 5 ਜੁਲਾਈ, 2022 –
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਜ਼ਿਲੇ ਦੇ ਪਿੰਡ ਮਾਜਰੀਆਂ ਦੀ ਲਗਭਗ 578 ਏਕੜ (4624 ਕਨਾਲ) ਜ਼ਮੀਨ ਦੇ ਇੰਤਕਾਲ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ ਵਿੱਚ ਛੇੜਛਾੜ ਕਰਨ ਦੇ ਦੋਸ਼ਾਂ ਹੇਠ ਦੋ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਅਤੇ ਬਨਾਰਸੀ ਦਾਸ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਮਾਜਰੀਆਂ, ਤਹਿਸੀਲ ਖਰੜ ਦੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਸਬੰਧੀ ਐਸ.ਏ.ਐਸ.ਨਗਰ ਵਿਖੇ ਸਾਲ 2019 ਦੀ ਸ਼ਿਕਾਇਤ ਨੰਬਰ 370 ਦੀ ਪੜਤਾਲ ਉਪਰੰਤ ਮੁਕੱਦਮਾ ਨੰਬਰ 06 ਮਿਤੀ 08.05.2020 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471, 477 ਏ, 201, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1, ਪੰਜਾਬ ਐਸ.ਏ.ਐਸ.ਨਗਰ ਦੇ ਪੁਲਿਸ ਥਾਣੇ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਪਰਟੀ ਡੀਲਰਾਂ ਵਜੋਂ ਕੰਮ ਕਰਨ ਵਾਲੇ ਨਿੱਜੀ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਪੜਤਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਨੇ ਪਾਇਆ ਕਿ ਨੰ: 3159 ਮਿਤੀ 21.05.2004 ਦੇ ਇੰਤਕਾਲ ਮੌਕੇ ਮਾਲ ਰਿਕਾਰਡ ਵਿੱਚ ਛੇੜਛਾੜ ਅਤੇ ਫਰਜ਼ੀ ਇੰਦਰਾਜ ਕੀਤੇ ਗਏ ਸੀ ਜੋ ਕਿ ਪਿੰਡ ਮਾਜਰੀ ਦੇ ਲੋਕਾਂ ਵੱਲੋਂ ਆਪਣੀ ਸਬੰਧਤ ਜਮੀਨ, ਜਿਸਦੇ ਉਹ ਮੁਹਾਲੀ ਦੇ ਤਤਕਾਲੀ ਕਲਸਾਲੀਡੇਸ਼ਨ ਅਫਸਰ ਵਲੋਂ ਕੀਤੇ ਇੰਤਕਾਲ ਨੰਬਰ: 2026, ਮਿਤੀ 7 ਮਈ 1991 ਮੁਤਾਬਕ, ਅਸਲ ਮਾਲਕ ਸਨ, ਲਈ ਦਰਜ ਕਰਵਾਈ ਗਈ ਸੀ।

ਉਕਤ ਦੋਸ਼ੀ ਪ੍ਰਾਪਰਟੀ ਡੀਲਰਾਂ ਨੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਧੋਖੇ ਨਾਲ ਉਕਤ ਪਿੰਡ ਦੀ ਜ਼ਮੀਨ ਦਾ ਇੰਤਕਾਲ ਹੀ ਬਦਲ ਦਿੱਤਾ, ਜਿਸ ਵਿੱਚ 14 ਵਿਅਕਤੀਆਂ ਨੂੰ ਪਿੰਡ ਮਾਜਰੀ ਦੀ 558 ਏਕੜ (4464 ਕਨਾਲ) ਜ਼ਮੀਨ ਦੇ ਮਾਲਕ ਦਿਖਾਇਆ ਗਿਆ।

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਨਾਂ 14 ਵਿਅਕਤੀਆਂ ਵਿਚੋਂ 12 ਬਿਲਕੁਲ ਫਰਜ਼ੀ ਸਨ। ਉਹ ਉਕਤ ਜਮੀਨ ਦੇ ਮਾਲਕ, ਪਿੰਡ ਮਾਜਰੀ ਦੇ ਵਸਨੀਕ ਜਾਂ ਕਾਸ਼ਤਕਾਰ ਵੀ ਨਹੀਂ ਹਨ। ਬਾਕੀ 2 ਵਿਅਕਤੀ ਪਿੰਡ ਮਾਜਰੀ ਦੇ ਵਸਨੀਕ ਹਨ ਅਤੇ ਥੋੜੇ ਰਕਬੇ ਦੀ ਜਮੀਨ ਦੇ ਮਾਲਕ ਹਨ, ਪਰ ਦੋਸ਼ੀ ਮਾਲ ਅਧਿਕਾਰੀਆਂ ਵੱਲੋਂ ਉਨਾਂ ਦੇ ਹਿੱਸੇ ਅਸਲ ਹਿੱਸੇ ਤੋਂ ਵਧਾ ਦਿੱਤੇ ਗਏ। ਇਸ ਤੋਂ ਇਲਾਵਾ 18.06.2014 ਅਤੇ 19.06.2014 ਨੂੰ ਲਗਭਗ 578 ਏਕੜ (4624 ਕਨਾਲ) ਜਮੀਨ ਧੋਖੇ ਨਾਲ ਅਜਿਹੇ ਵਿਅਕਤੀਆਂ ਦੇ ਨਾਮ ਤਬਦੀਲ ਕੀਤੀ ਗਈ ਸੀ ਜੋ ਅਸਲ ਵਿੱਚ ਜ਼ਮੀਨ ਦੇ ਮਾਲਕ ਹੀ ਨਹੀਂ ਸਨ।

ਬੁਲਾਰੇ ਨੇ ਅੱਗੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਨੇ ਦੋਸ਼ੀ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਅਤੇ ਬਨਾਰਸੀ ਦਾਸ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮੁਲਜਮਾਂ ਦਾ ਸਬੰਧਤ ਅਦਾਲਤ ਤੋਂ ਪੁਲੀਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਉਨਾਂ ਦੱਸਿਆ ਕਿ ਮੁਲਜਮ ਰੱਬੀ ਸਿੰਘ ਨੇ ਇੱਕ ਫਰਜੀ ਵਿਅਕਤੀ ਅਮਰੀਕ ਸਿੰਘ ਦੇ ਨਾਂ ‘ਤੇ 69.68 ਏਕੜ (557 ਕਨਾਲ) ਜਮੀਨ ਦੀ ਜਨਰਲ ਪਾਵਰ ਆਫ ਅਟਾਰਨੀ (ਜੀਪੀਏ) ਖਰੀਦੀ ਸੀ ਅਤੇ ਬਾਅਦ ਵਿੱਚ ਇਸ ਆਧਾਰ ‘ਤੇ ਜੀ.ਪੀ.ਏ.
ਲਗਭਗ 42 ਏਕੜ (336.5 ਕਨਾਲ) ਜਮੀਨ ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ।

ਦੂਜੇ ਦੋਸ਼ੀ ਬਨਾਰਸੀ ਦਾਸ ਨੇ ਜਮੀਨ ਦੇ ਫਰਜੀ ਇੰਤਕਾਲ ਦੇ ਆਧਾਰ ‘ਤੇ ਕਰੀਬ 53 ਏਕੜ ਜਮੀਨ (424 ਕਨਾਲ) ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ। ਮੁਲਜਮ ਬਨਾਰਸੀ ਦਾਸ ਕਦੇ ਵੀ ਵੇਚੀ ਗਈ ਜਮੀਨ, ਜਿਸ ਨੂੰ ਮਾਲ ਰਿਕਾਰਡ ਵਿੱਚ ਧਰਮਪਾਲ ਦੇ ਨਾਂ ‘ਤੇ ਦਰਸਾਇਆ ਗਿਆ ਹੈ, ਦਾ ਅਸਲ ਮਾਲਕ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...