Thursday, April 25, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਊਰੋ ਵੱਲੋਂ ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ, 24 ਮਾਰਚ, 2023:
ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ।

ਉਨਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ।

ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...