Sunday, May 19, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਅਧਿਕਾਰੀ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2023 –
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ ਸਮੇਤ ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ ‘ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਦੇ ਨਾਮ ‘ਤੇ ਤਬਦੀਲ ਕਰ ਦਿੱਤਾ।

ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ (ਈ.ਓ), ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ ‘ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...