Friday, April 19, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਓਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵੱਖ-ਵੱਖ ਕੇਸਾਂ ਵਿੱਚ ਪਟਵਾਰੀ ਤੇ ਉਸਦੇ ਨਿੱਜੀ ਸਹਾਇਕ ਅਤੇ ਕਾਨੂੰਗੋ ਤੇ ਰੀਡਰ ਖਿਲਾਫ਼ ਕੇਸ ਦਰਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਅਕਤੂਬਰ, 2022:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਲਾ ਮੇਘਾ, ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸਦੇ ਮੁਨਸ਼ੀ ਜਰਨੈਲ ਸਿੰਘ ਖਿਲਾਫ ਕ੍ਰਮਵਾਰ 10,000 ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ, ਫਿਰੋਜ਼ਪੁਰ ਵਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦਾ ਕਾਰਿੰਦਾ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਨਿੱਜੀ ਵਿਅਕਤੀ ਨੇ ਪਟਵਾਰੀ ਦੀ ਤਰਫੋਂ ਉਸਦੀ ਪੁਸ਼ਤੈਨੀ ਜ਼ਮੀਨ ਦੇ ਇੰਤਕਾਲ ਅਤੇ ਗਿਰਦਾਵਰੀ ਦੀਆਂ ਨਕਲਾਂ ਦੇਣ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੇ ਫੋਨ ‘ਤੇ ਇਹ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ, ਫਿਰੋਜ਼ਪੁਰ ਨੇ ਉਕਤ ਦੋਸ਼ੀਆਂ ਖਿਲਾਫ ਟੋਲ ਫਰੀ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜ਼ਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਹੋਰ ਦੋਸ਼ ਲਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ਵਿੱਚ ਕਬਜ਼ਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...