Saturday, April 27, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਓਰੋ ਸਮਾਜ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਏਗਾ: ਬੀ.ਕੇ .ਉੱਪਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020 –
ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ”ਚੌਕਸ ਭਾਰਤ – ਖੁਸ਼ਹਾਲ ਭਾਰਤ” ਨੂੰ ਥੀਮ ਵਜੋਂ ਚੁਣਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਸ੍ਰੀ ਉੱਪਲ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਕਈ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।

ਸ੍ਰੀ ਉੱਪਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਚੌਕਸੀ ਬਿਊਰੋ ਵੱਲੋਂ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 425 ਟਰੈਪ ਲਗਾਕੇ 559 ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿੱਚ 47 ਗਜ਼ਟਿਡ ਅਧਿਕਾਰੀ, 440 ਅਗਜ਼ਟੀ ਅਧਿਕਾਰੀ ਅਤੇ 72 ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਇਸ ਤੋਂ ਇਲਾਵਾ 75 ਗਜ਼ਟਿਡ ਅਧਿਕਾਰੀਆਂ, 156 ਅਗਜ਼ਟੀ ਅਧਿਕਾਰੀਆਂ ਅਤੇ 183 ਆਮ ਵਿਅਕਤੀਆਂ ਵਿਰੁੱਧ 123 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ।

ਇਸ ਤੋਂ ਇਲਾਵਾ, ਨਾਜਾਇਜ਼ ਜਾਇਦਾਦਾਂ ਸਬੰਧੀ 16 ਮਾਮਲੇ ਦਰਜ ਕੀਤੇ ਗਏ ਜਿਸ ਤਹਿਤ 7 ਗਜ਼ਟਿਡ ਅਧਿਕਾਰੀ ਅਤੇ 9 ਅਗਜ਼ਟੀ ਕਰਮਚਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 230 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 102 ਗਜ਼ਟਿਡ ਅਧਿਕਾਰੀਆਂ, 147 ਅਗਜ਼ਟੀ ਅਤੇ 101 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...