Saturday, April 20, 2024

ਵਾਹਿਗੁਰੂ

spot_img
spot_img

ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

- Advertisement -

ਯੈੱਸ ਪੰਜਾਬ
ਚੰਡੀਗੜ, 19 ਅਗਸਤ, 2022:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰ.ਟੀ.ਏ. ਸੰਗਰੂਰ, ਐਮ.ਵੀ.ਆਈ., ਉਹਨਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।

ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ।

ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜੇ ਕਰਵਾਉਣ ਦੀ ਥਾਂ ਅਤੇ ਉਨਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮ.ਵੀ.ਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ., ਮਹਿੰਦਰ ਪਾਲ ਐੱਮ.ਵੀ.ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ।

ਇਸ ਤਰਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿੱਚ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...