Wednesday, October 2, 2024
spot_img
spot_img
spot_img
spot_img
spot_img

ਵਿਜੀਲੈਂਸ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਯੈੱਸ ਪੰਜਾਬ
ਚੰਡੀਗੜ੍ਹ, 19 ਜੁਲਾਈ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਕੰਮਾਂ ਨੂੰ ਵਿਕਾਸ ਕਾਰਜ ਦਿਖਾ ਕੇ ਫੰਡਾਂ ਦਾ ਗਬਨ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਨੇ ਐਫਆਈਆਰ ਨੰ. 32, ਮਿਤੀ 18.7.2024 ਨੂੰ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਤਹਿਤ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਸਮੇਤ 13(2) ਅਧੀਨ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ