Tuesday, April 16, 2024

ਵਾਹਿਗੁਰੂ

spot_img
spot_img

ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ, ਮਿਲੀਭੁਗਤ ਨਾਲ ਸਰਕਾਰੀ ਖ਼ਜ਼ਾਨੇ ਨੂੰ 4.8 ਕਰੋੜ ਦਾ ਚੂਨਾ ਲਾਉਣ ਦੇ ਦੋਸ਼

- Advertisement -

ਯੈੱਸ ਪੰਜਾਬ
ਰੂਪਨਗਰ, 10 ਅਗਸਤ, 2022:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਕੁੱਝ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂਰਾ, ਜ਼ਿਲ੍ਹਾ ਰੂਪਨਗਰ ਵਿਖੇ 54 ਏਕੜ ਗੈਰ ਮੁਮਕਿਨ ਪਹਾੜ ਦੀ ਸਰਕਾਰ ਨੂੰ ਕੁਲੈਕਟਰ ਰੇਟ ਨਾਲੋਂ ਵੱਧ ਕੀਮਤ ਉੱਤੇ ਰਜਿਸਟਰੀ ਕਰਵਾਈ ਹੈ। ਇਸ ਤਰਾਂ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਸਰਕਾਰੀ ਖਜਾਨੇ ਨੂੰ 4.8 ਕਰੋੜ ਰੁਪਏ ਦਾ ਚੂਨਾ ਲਾਇਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਹੀ ਥਾਣਾ ਨੂਰਪੁਰਬੇਦੀ ਜ਼ਿਲ੍ਹਾ ਰੂਪਨਗਰ ਵਿਖੇ ਮੁਕੱਦਮਾ ਨੰਬਰ 69 ਮਿਤੀ 28-06-2022 ਨੂੰ ਆਈਪੀਸੀ ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਤਹਿਤ ਉਕਤ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਿਅਕਤੀਆਂ ਦੇ ਖਿਲਾਫ ਦਰਜ ਹੋਇਆ ਸੀ ਜਿਸ ਦੀ ਤਫਤੀਸ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਕਰੂਰਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੈਰਮੁਮਕਿਨ ਪਹਾੜ, ਨਦੀ, ਟਿੱਬਾ, ਚੌਆ, ਚੰਗਰ ਟਿੱਬਾ, ਦਰਾਰ ਆਦਿ ਕਿਸਮ ਦਾ 54 ਏਕੜ ਰਕਬਾ ਕਰੂਰਾ ਪਿੰਡ ਵਾਸੀਆਂ ਦੇ ਨਾਮ ਉਪਰ ਸੀ ਜਿਸ ਨੂੰ ਪੰਜਾਬ ਰਾਜ ਜੰਗਲਾਤ ਕਾਰਪੋਰੇਸ਼ਨ ਐਸਏਐਸ ਨਗਰ ਵੱਲੋਂ ਖਰੀਦੇ ਜਾਣ ਦੀ ਤਜਵੀਜ਼ ਸੀ। ਇਸ ਸੰਬੰਧੀ ਉਕਤ ਪਿੰਡ ਦੀ ਜ਼ਮੀਨ ਦੀ ਇੰਸਪੈਕਸ਼ਨ ਕਰਨ ਲਈ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਅਮਿਤ ਚੌਹਾਨ ਵਣ ਮੰਡਲ ਅਫਸਰ ਰੂਪਨਗਰ, ਜੁਗਰਾਜ ਸਿੰਘ ਰਿਜ਼ਨਲ ਮੈਨੇਜਰ ਮੋਹਾਲੀ, ਅਮਰਜੀਤ ਸਿੰਘ ਹਲਕਾ ਪਟਵਾਰੀ ਨੁਮਾਇੰਦਾ ਦਫਤਰ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ, ਜਸਪਾਲ ਸਿੰਘ ਰੇਂਜ਼ ਅਫਸਰ ਬਲਾਕ ਨੂਰਪੁਰਬੇਦੀ, ਨਰਿੰਦਰ ਸਿੰਘ ਤੇ ਰਾਜੇਸ਼ ਕੁਮਾਰ ਦੋਵੇਂ ਵਣ ਗਾਰਡ, ਰਾਮਪਾਲ ਸਿੰਘ ਸਰਪੰਚ ਪਿੰਡ ਕਰੂਰਾ ਅਤੇ ਯੁਗੇਸ਼ ਕੁਮਾਰ ਬਤੌਰ ਕਮੇਟੀ ਮੈਂਬਰ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ ਦੋ ਪ੍ਰਾਈਵੇਟ ਵਿਅਕਤੀਆਂ ਦਲਜੀਤ ਸਿੰਘ ਭਿੰਡਰ ਅਤੇ ਅਮਰਿੰਦਰ ਸਿੰਘ ਭਿੰਡਰ ਵੱਲੋਂ ਇੱਕ ਸਾਜ਼ਿਸ ਤਹਿਤ ਮਿਲੀਭੁਗਤ ਕਰਕੇ ਕੁਲੈਕਟਰ ਰੇਟ 90,000 ਰੁਪਏ ਵਾਲੀ ਜ਼ਮੀਨ ਪੰਜਾਬ ਜੰਗਲਾਤ ਕਾਰਪੋਰੇਸ਼ਨ ਲਿਮਟਿਡ ਨੂੰ 9,90,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਜਿਸ ਕਰਕੇ ਮੁਲਜ਼ਮਾਂ ਨੇ ਮਿਲੀਭੁਗਤ ਰਾਹੀਂ ਸਰਕਾਰੀ ਖਜਾਨੇ ਨੂੰ 4.8 ਕਰੋੜ ਰੁਪਏ ਦਾ ਚੂਨਾ ਲਾਇਆ ਹੈ।

ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਕਾਰਪੋਰੇਸ਼ਨ ਨੂੰ ਵੇਚਿਆ ਗਿਆ ਇਹ ਰਕਬਾ 54 ਏਕੜ ਦੀ ਬਜਾਏ ਕਰੀਬ 46 ਏਕੜ ਹੀ ਹੈ। ਦਸਤਾਵੇਜ਼ਾਂ ਤੋਂ ਇਹ ਵੀ ਪਾਇਆ ਗਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਨੂਰਪੁਰਬੇਦੀ ਤਹਿਸੀਲ ਵਿੱਚ ਜਾ ਕੇ ਮਿਤੀ 01–09–2020 ਨੂੰ ਵਸੀਕਾ ਦਰਜ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਉਪਰੰਤ ਇਸ ਮੁਕੱਦਮੇ ਵਿੱਚ ਦੋਸ਼ੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਉਕਤ ਨੂੰ ਵਿਜੀਲੈਂਸ ਬਿਊਰੋ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...