Friday, April 26, 2024

ਵਾਹਿਗੁਰੂ

spot_img
spot_img

ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਾਬਕਾ ਉਪ-ਮੁੱਖ ਮੰਤਰੀ ਉਮ ਪ੍ਰਕਾਸ਼ ਸੋਨੀ, ਕਿਹਾ ਇੱਕ ਪੈਸੇ ਦੀ ਵੀ ਨਹੀਂ ਕੀਤੀ ਹੇਰਾਫ਼ੇਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2022:
ਸੀਨੀਅਰ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਬਿਉਰੋ ਦੇ ਸਾਹਮਣੇ ਪੇਸ਼ ਹੋਏ।

ਵਿਜੀਲੈਂਸ ਨੇ ਸ੍ਰੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਨਿਚਰਵਾਰ 26 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸ੍ਰੀ ਸੋਨੀ ਉਸ ਤਾਰੀਖ਼ ’ਤੇ ਪੇਸ਼ ਨਹੀਂ ਹੋਏ ਸਨ ਜਿਸ ਮਗਰੋਂ ਉਨ੍ਹਾਂ ਨੂੰ ਮੰਗਲਵਾਰ, 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਸ੍ਰੀ ਸੋਨੀ ਨਾਲ ਅੱਜ ਵਿਜੀਲੈਂਸ ਨੇ ਲਗਪਗ 2 ਘੰਟੇ ਪੁੱਛ ਗਿੱਛ ਕੀਤੀ ਜਿਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਪੈਸੇ ਦੀ ਵੀ ਹੇਰਾ ਫ਼ੇਰੀ ਨਹੀਂ ਕੀਤੀ ਹੈ ਅਤੇ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।

ਕਾਂਗਰਸ ਆਗੂ ਨੇ ਦੱਸਿਆ ਕਿ ਉਹਨਾਂ ਤੋਂ ਜਾਇਦਾਦ ਬਾਰੇ ਕੁਝ ਪੁੱਛ ਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਕੁਝ ਪਰਫ਼ਾਰਮੇ ਦੇ ਕੇ ਭਰਣ ਲਈ ਕਿਹਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੀ ਜਾਇਦਾਦ ਦੇ ਵੇਰਵੇ ਦੇਣੇ ਹਨ ਅਤੇ ਉਹ ਇਹ ਵੇਰਵੇ ਵਿਜੀਲੈਂਸ ਨੂੰ ਦੇ ਦੇਣਗੇ।

ਉਨ੍ਹਾਂ ਕਿਹਾ ਕਿ ਉਂਜ ਉਹ ਹਰ ਚੋਣ ਲੜਨ ਤੋਂ ਪਹਿਲਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਲਫ਼ਨਾਮਾ ਭਰਦੇ ਹਨ ਜਿਸ ਵਿੱਚ ਉਨ੍ਹਾਂ ਦੀ ਜਾਇਦਾਦ ਦਾ ਵੇਰਵਾ ਵੀ ਸ਼ਾਮਲ ਹੁੰਦਾ ਹੈ। ਉਹਨਾਂ ਕਿਹਾ ਕਿ ਮੇਰੀ ਜਾਇਦਾਦ ਉਨੀ ਹੀ ਹੈ ਜਿੰਨੀ ਮੈਂ ਉਨ੍ਹਾਂ ਹਲਫ਼ਨਾਮਿਆਂ ਵਿੱਚ ਲਿਖ਼ੀ ਹੈ।

ਸ੍ਰੀ ਸੋਨੀ ਅੰਮ੍ਰਿਤਸਰ ਦੇ ਪਹਿਲੇ ਮੇਅਰ ਸਨ ਅਤੇ ਹੁਣ ਤਕ ਪੰਜ ਵਾਰ ਅੰਮ੍ਰਿਤਸਰ ਤੋਂ ਵਿਧਾਇਕ ਚੁਣੇ ਜਾ ਚੁੱਕੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਉਪ-ਮੁੱਖ ਮੰਤਰੀ ਰਹੇ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...