Saturday, April 20, 2024

ਵਾਹਿਗੁਰੂ

spot_img
spot_img

ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਚੰਡੀਗੜ, 6 ਜੁਲਾਈ, 2022:
1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ।ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।

ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸ਼ਰਮਾ, ਰਜਤ ਅੱਗਰਵਾਲ, ਅਭਿਨਵ ਤ੍ਰਿਖਾ, ਸੋਨਾਲੀ ਗਿਰਿ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮ੍ਰਿਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ਼ ਦਿਆਲਨ ਤੇ ਅਮਿਤ ਤਲਵਾੜ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...