Saturday, April 20, 2024

ਵਾਹਿਗੁਰੂ

spot_img
spot_img

ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਨੂੰ ਅਨੁਸੂਚਿਤ ਜਾਤੀ ਕਰਮਚਾਰੀਆਂ ਦੇ ਮੁੱਦੇ ਹੱਲ ਕਰਨ ਲਈ ਕਿਹਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ , 2 ਦਸੰਬਰ, 2022 –
ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਸੀਐਮਡੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚੀ ਦੀ ਉਨ੍ਹਾਂ ਦੀ ਦੋ ਦਿਨਾਂ ਯਾਤਰਾ ਦੇਰ ਰਾਤ ਸਮਾਪਤ ਮਗਰੋਂ ਐਨਸੀਐਸਸੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਬਿਆਨ ਜਾਰੀ ਕੀਤਾ ।

ਸਾਂਪਲਾ ਦੇ ਨਾਲ ਐਨਸੀਐਸਸੀ ਦੇ ਉਪ ਚੇਅਰਮੈਨ ਅਰੁਣ ਹਲਦਰ, ਮੈਂਬਰ ਸੁਭਾਸ਼ ਰਾਮਨਾਥ ਪਰਧਿਆਨ, ਮੈਂਬਰ ਡਾ.ਅੰਜੂ ਬਾਲਾ ਅਤੇ ਐਨਸੀਐਸਸੀ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਆਪਣੀ ਫੇਰੀ ਦੇ ਪਹਿਲੇ ਦਿਨ, ਸਾਂਪਲਾ ਨੇ ਅਨੁਸੂਚਿਤ ਜਾਤੀਆਂ ਵੈਲਫੇਅਰ ਐਸੋਸੀਏਸ਼ਨ, ਕੋਚੀਨ ਪੋਰਟ ਅਥਾਰਟੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਆਈਏਐਸ ਡਾ. ਐਮ. ਬੀਨਾ, ਚੇਅਰਪਰਸਨ ਦੀ ਅਗਵਾਈ ਵਿੱਚ ਬੰਦਰਗਾਹ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਦੂਜੇ ਦਿਨ ਸਾਂਪਲਾ ਨੇ ਐੱਸ.ਸੀ. ਵੈਲਫੇਅਰ ਐਸੋਸੀਏਸ਼ਨ ਕੋਚੀਨ ਸ਼ਿਪਯਾਰਡ ਲਿਮਟਿਡ ਕੋਚੀ ਦੇ ਅਹੁਦੇਦਾਰਾਂ ਨਾਲ ਲੰਬੀ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਸ ਤੋਂ ਬਾਅਦ ਸ਼ਿਪਯਾਰਡ ਦੇ ਸੀ.ਐਮ.ਡੀ. ਮਧੂ.ਐਸ. ਨਾਇਰ ਅਤੇ ਉਨ੍ਹਾਂ ਦੀ ਸੀਨੀਅਰ ਅਧਿਕਾਰੀਆਂ ਦੀ ਟੀਮ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ।

ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਪ੍ਰਬੰਧਨ ਨਾਲ ਸਮੀਖਿਆ ਦੌਰਾਨ, ਸਾਂਪਲਾ ਨੇ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਨਿਰਦੇਸ਼ ਦੇ ਨਾਲ ਉਨ੍ਹਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਜਲਦੀ ਹੀ ਇੱਕ ਹੋਰ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਉਨ੍ਹਾਂ ਦੀਆਂ ਹਦਾਇਤਾਂ ਨੂੰ ਸਹੀ ਢੰਗ ਨਾਲ ਲਾਗੂ ਕੀਤੇ ਜਾਨ ਦੀ ਪੁਸ਼ਟੀ ਕਰਨਗੇ |

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...