Wednesday, April 24, 2024

ਵਾਹਿਗੁਰੂ

spot_img
spot_img

ਵਿਜੈ ਇੰਦਰ ਸਿੰਗਲਾ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ, ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਸੰਗਰੂਰ/ਚੰਡੀਗੜ੍ਹ, 21 ਅਪ੍ਰੈਲ, 2021 –
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਇਥੇ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ ਟੀਕੇ ਦੀ ਪਹਿਲੀ ਡੋਜ਼ ਲਗਵਾਈ। ਇਸ ਮੌਕੇ ਫਰੰਟ ਲਾਈਨ ਕਾਮਿਆਂ ਅਤੇ ਹੋਰ ਲੋਕਾਂ ਨੂੰ ਕੋਵਿਡ ਦੇ ਟੀਕੇ ਲਗਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ 3,251 ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ ਅਤੇ 26.10 ਲੱਖ ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਵੀ ਕੋਵਿਡ ਦੀ ਦੂਜੀ ਲਹਿਰ ਦੀ ਲਪੇਟ ਵਿੱਚ ਹਨ ਅਤੇ ਇਹ ਪਰਿਵਰਤਨਸ਼ੀਲ ਵਾਇਰਸ ਪਹਿਲਾਂ ਦੇ ਮੁਕਾਬਲੇ ਵਧੇਰੇ ਭਿਆਨਕ ਅਤੇ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ, ਪੰਜਾਬ ਸਰਕਾਰ ਛੇਤੀ ਹੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਟੀਕਾਕਰਨ ਮੁਹਿੰਮ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਤੱਕ ਸੀਮਤ ਹੈ ਪਰ 1 ਮਈ ਤੋਂ ਬਾਅਦ ਮਹਾਂਮਾਰੀ ਦੀ ਚੇਨ ਤੋੜਣ ਲਈ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਟੀਕਾ ਲਗਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰੇਕ ਕਸਬੇ, ਬਲਾਕ ਅਤੇ ਇਲਾਕੇ ਵਿੱਚ ਵੈਕਸੀਨ ਦੀ ਲੋੜੀਂਦੀ ਡੋਜ਼ ਵਾਲਾ ਟੀਕਾਕਰਨ ਕੇਂਦਰ ਅਤੇ ਹੋਰ ਸਹੂਲਤਾਂ ਹੋਣੀਆਂ ਲਾਜ਼ਮੀ ਹਨ।

ਸ੍ਰੀ ਸਿੰਗਲਾ ਨੇ ਕਿਹਾ, “ਸਾਡੇ ਵਿੱਚੋਂ ਬਹੁਤ ਸਾਰੇ ਪਹਿਲਾਂ ਹੀ ਆਪਣੇ ਦੋਸਤਾਂ ਜਾਂ ਰਿਸ਼ਤੇਦਾਰਾਂ ਨੂੰ ਕੋਵਿਡ ਹੱਥੋਂ ਗੁਆ ਚੁੱਕੇ ਹਨ ਪਰ ਹੁਣ ਸਾਨੂੰ ਹੋਰ ਜ਼ਿੰਮੇਵਾਰ ਬਣਨ ਅਤੇ ਵਧੇਰੇ ਪਰਿਪੱਕਤਾ ਨਾਲ ਕੰਮ ਕਰਨ ਦੀ ਲੋੜ ਹੈ।

ਮੈਂ ਪਹਿਲਾਂ ਹੀ ਆਪਣਾ ਕੋਵਿਡ ਦਾ ਟੀਕਾ ਲਗਵਾ ਚੁੱਕਾ ਹਾਂ ਅਤੇ ਤੁਹਾਨੂੰ ਸਭ ਨੂੰ ਅਪੀਲ ਕਰਦਾ ਹਾਂ ਕਿ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਲਦੀ ਤੋਂ ਜਲਦੀ ਕੋਵਿਡ ਰੋਕੂ ਟੀਕਾ ਲਗਵਾਓ।”

ਸਕੂਲ ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਵਿੱਚ ਹਰੇਕ ਨੂੰ ਟੀਕਾ ਲਗਵਾਉਣ ਲਈ ਸਿਹਤ ਕਰਮਚਾਰੀਆਂ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧੇਰੇ ਮਿਹਨਤ ਨਾਲ ਕੰਮ ਕਰ ਰਹੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਥੋੜ੍ਹੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਸਕੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...