Saturday, April 20, 2024

ਵਾਹਿਗੁਰੂ

spot_img
spot_img

ਵਿਜੈ ਇੰਦਰ ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਸੰਗਰੂਰ, 16 ਮਈ, 2021:
ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ਼ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਲਗਾ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜ਼ਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜ਼ਿੰਮੇਵਾਰ ਸੰਗਰੂਰ” ਮੁਹਿੰਮ ਦੀ ਸ਼ੁਰੂਆਤ ਕੀਤੀ।

ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨ੍ਹਾਂ 100 ਬੈੱਡਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ਼, ਪਲਾਜ਼ਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜ਼ਰ ਚੌਵੀ ਘੰਟੇ ਜਾਣਕਾਰੀ ਤੇ ਲੋੜੀਂਦਾ ਸਹਾਇਤਾ ਮੁਹੱਈਆ ਕਰਵਾਏਗਾ । ਉਨ੍ਹਾਂ ਕਿਹਾ ਕਿ ਜ਼ਰੂਰਤ ਮੌਕੇ ਲੋਕਾਂ ਨੂੰ ਵਾਰ-ਰੂਮ ਤੋਂ ਸਾਰੀ ਸਹਾਇਤਾ ਵਾਰ-ਰੂਮ ਦੇ ਵਲੰਟੀਅਰਾਂ ਵੱਲੋਂ ਇਕੋ ਕਾਲ ‘ਤੇ ਦਿੱਤੀ ਜਾਏਗੀ।

ਇਸ ਮੌਕੇ ਕੋਵਿਡ ਕੇਅਰ ਸੈਂਟਰ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸਿੰਗਲਾ ਨੇ ਕਿਹਾ, “ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ ‘ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜ਼ਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰੀ ਅਮਲਾ ਇੱਥੇ ਚੌਵੀ ਘੰਟੇ ਉਪਲਬਧ ਰਹੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਠੋਕਰਾਂ ਨਾ ਖਾਣੀਆਂ ਪੈਣ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਵੀ ਘੰਟੇ ਚੱਲਣ ਵਾਲੇ ਇਸ ਹਸਪਤਾਲ ਵਿੱਚ ਵਾਇਰਸ ਦੀ ਗੰਭੀਰਤਾ, ਕੋਵਿਡ ਪੋਜਿਟਿਵ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਅਤੇ ਇਲਾਜ ਵਿਚ ਉਨ੍ਹਾਂ ਦੀ ਮਦਦ ਹੋਵੇਗੀ।

ਸਿੰਗਲਾਂ ਨੇ ਕਿਹਾ, “ਅਸੀਂ ਆਕਸੀਜਨ ਕੰਨਸੇਨਟਰੇਟਰਜ਼ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਵੀ ਸ਼ੁਰੂ ਕਰ ਰਹੇ ਹਾਂ ਜੋ ਪਾਜਿਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ੍ਹ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ਼ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰਵਾ ਰਹੇ ਹਾਂ”

ਸਿੰਗਲਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਹੈ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਸੇਵਾ ਕੀਤੀ ਜਾਵੇ।

ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਵਲੰਟੀਅਰਾਂ ਦੀ ਟੀਮ ਜ਼ਮੀਨੀ ਤੌਰ ‘ਤੇ ਹਰ ਵੇਲੇ ਸਰਗਰਮ ਹੋਵੇਗੀ ਜੋ ਕੋਵਿਡ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ ‘ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਨਾਕਾਮ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਾਡੇ ਅੰਕੜੇ ਦਰਸਾਉਂਦੇ ਹਨ ਕਿ ਸੰਗਰੂਰ ਵਿੱਚ 1.28 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਿਸ ਵਿੱਚੋਂ 1.12 ਲੱਖ ਨੂੰ ਸਿੰਗਲ ਡੋਜ਼ ਦਿੱਤਾ ਗਿਆ ਹੈ, ਜਦੋਂਕਿ 16,383 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਵੇਲੇ, ਐਕਟਿਵ ਕੋਵਿਡ ਮਰੀਜ਼ਾਂ ਦੀ ਗਿਣਤੀ 1,829 ਹੈ। ਜ਼ਿਲ੍ਹੇ ਵਿੱਚ 12,009 ਕੋਵਿਡ ਪਾਜਿਟਿਵ ਮਰੀਜ਼ ਹਨ ਜਿਨ੍ਹਾਂ ਵਿੱਚੋਂ 9,639 ਠੀਕ ਹੋ ਗਏ ਅਤੇ 549 ਦੀ ਮੌਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ਼ ਪਾਲ ਸ਼ਰਮਾ, ਚੇਅਰਮੈਨ ਸਤੀਸ਼ ਕਾਂਸਲ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸ਼ਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...