Saturday, April 20, 2024

ਵਾਹਿਗੁਰੂ

spot_img
spot_img

ਵਿਜੈ ਸਾਂਪਲਾ ਦੇ ਨਿਰਦੇਸ਼ ’ਤੇ ਪੰਜਾਬ ਸਰਕਾਰ ਅਤੇ ਕਾਲਜ ਨੇ ਜਾਰੀ ਕੀਤੀ ਦਲਿਤ ਡਾਕਟਰ ਦੀ ਐਮਬੀਬੀਐਸ ਦੀ ਡਿਗਰੀ

- Advertisement -

ਯੈੱਸ ਪੰਜਾਬ
ਚੰਡੀਗੜ, 14 ਸਤੰਬਰ, 2021 –
ਨੈਸ਼ਨਲ ਐਸਸੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਨਿਰਦੇਸ਼ਾਂ ਮੱਗਰੋਂ ਪੰਜਾਬ ਸਰਕਾਰ ਨੇ ਇਕ ਦਲਿਤ ਵਿਦਿਆਰਥਣ ਨੂੰ ਉਸ ਦੀ ਐਮਬੀਬੀਐਸ ਦੀ ਡਿਗਰੀ ਪ੍ਰਦਾਨ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਸਕੀਮ ਦੇ ਸਰਕੁਲਰ ਦੀ ਗਲਤ ਵਿਆਖਿਆ/ਅਰਥ ਕੱਢ ਕੇ ਵਿਦਿਆਰਥਣ ਦੀ ਸਕਾਲਰਸ਼ਿਪ ਰੋਕ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਨੇਸ਼ਨਲ ਐਸਸੀ ਕਮੀਸ਼ਨ ਦੇ ਦਿੱਲੀ ਸਥਿਤ ਹੈਡ ਆਫਿਸ ਵਿੱਚ ਬੀਤੀ ਇੱਕ ਸਤੰਬਰ ਨੂੰ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਸ਼ਿਕਾਇਤ ਦਾ ਹੱਲ ਕਰਦਿਆਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਾਲਜ ਪ੍ਰਬੰਧਕਾਂ ਨੂੰ ਤੁਰੰਤ ਦਲਿਤ ਵਿਦਿਆਰਥਣ ਨੂੰ ਉਸਦੀ ਐਮਬੀਬੀਐਸ ਦੀ ਡਿਗਰੀ ਜਾਰੀ ਕਰਨ ਨੂੰ ਕਿਹਾ ਸੀ।

ਐਮਬੀਬੀਐਸ ਦੀ ਡਿਗਰੀ ਹਾਸਲ ਕਰਨ ਵਾਲੀ ਡਾਕਟਰ ਸ਼ੀਨਾ ਮੱਟੂ ਨੇ ਚੇਅਰਮੈਨ ਵਿਜੈ ਸਾਂਪਲਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕਾਲਜ ਵੱਲੋਂ ਵਜੀਫਾ ਰਾਸ਼ੀ ਨਹੀਂ ਮਿਲਣ ਕਾਰਨ ਉਸਦੀ ਐਮਬੀਬੀਐਸ ਦੀ ਡਿਗਰੀ ਨਹੀਂ ਦਿੱਤੀ ਜਾ ਰਹੀ ਸੀ। ਉਸਨੇ ਦੱਸਿਆ ਕਿ 2015 ਵਿੱਚ ਮੈਨੇਜਮੇਂਟ ਕੋਟੇ ਤੋਂ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਵਿੱਚ ਦਾਖਿਲਾ ਲਿਆ ਸੀ।

ਉਸਨੇ ਦੱਸਿਆ ਕਿ ਉਸ ਨੂੰ ਪਹਿਲਾਂ ਦੋ ਸਾਲਾਂ ਲਈ ਸਕਾਲਰਸ਼ਿਪ ਦੀ ਰਾਸ਼ੀ ਅਦਾ ਕੀਤੀ ਗਈ, ਲੇਕਿਨ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਸਰਕੂਲਰ ਮਿਲਣ ਤੋਂ ਉਸਦੀ ਐਸਸੀ ਸਕਾਲਰਸ਼ਿਪ ਬੰਦ ਕਰ ਦਿੱਤੀ ਗਈ। ਉਥੇ ਹੀ ਕਾਲਜ ਨੇ ਵੀ ਉਸਦੀ ਐਮਬੀਬੀਐਸ ਦੀ ਡਿਗਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਸਾਂਪਲਾ ਨੇ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਾਲਜ ਪ੍ਰਬੰਧਕਾਂ ਨੂੰ ਦੱਸਿਆ ਕਿ 2018 ਵਿੱਚ ਜਾਰੀ ਕੀਤੇ ਗਏ ਕੇਂਦਰ ਸਰਕਾਰ ਦੇ ਸਰਕੂਲਰ ਦੇ ਅਨੁਸਾਰ ਰਾਜ ਸਰਕਾਰਾਂ ਨੂੰ ਪ੍ਰਬੰਧਨ ਕੋਟੇ ਦੇ ਅਧੀਨ ਦਾਖਿਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਨੂੰ ਬੰਦ ਕਰਨ ਲਈ ਕਿਹਾ ਗਿਆ ਸੀ।

ਸਾਂਪਲਾ ਨੇ ਕਿਹਾ ਕਿ ਉਕਤ ਸਰਕੂਲਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੋ ਲਾਭਪਾਤਰੀ ਪਹਿਲਾਂ ਤੋਂ ਇਸ ਸਕੀਮ ਦੇ ਅਨੁਸਾਰ ਦਾਖਿਲਾ ਪ੍ਰਾਪਤ ਕਰ ਚੁੱਕਿਆ ਹੈ, ਉਸ ਨੂੰ ਸਕਾਲਰਸ਼ਿਪ ਜਾਰੀ ਰਹਿਣੀ ਚਾਹੀਦੀ ਹੈ, ਜਦੋਂ ਕਿ 2017-18 ਸੈਸ਼ਨ ਵਿੱਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਜਿਹੀ ਸਹੁਲਤ ਨਹੀਂ ਦਿੱਤੀ ਜਾਵੇਗੀ।

ਸਾਂਪਲਾ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦਾ ਉਕਤ ਸਰਕੂਲਰ ਉਨਾਂ ਵਿਦਿਆਰਥੀਆਂ ਲਈ ਲਾਗੂ ਹੁੰਦਾ ਹੈ, ਜੋ ਕਿ ਸਾਲ 2018 ਅਤੇ ਇਸਦੇ ਬਾਅਦ ਦਾਖਿਲਾ ਲੈਂਦੇ ਹਨ। ਉਨਾਂ ਕਿਹਾ ਕਿ ਡਾ. ਸ਼ੀਨਾ ਮੱਟੂ ਦਾ ਦਾਖਿਲਾ ਸਾਲ-2015 ਵਿੱਚ ਹੋਇਆ ਸੀ, ਜਿਸਦੇ ਚਲਦੇ ਉਸ ’ਤੇ ਸਰਕੂਲਰ ਦੀਆਂ ਸ਼ਰਤਾਂ ਲਾਗੂ ਨਹੀਂ ਹੁੰਦੀ।

ਆਖਰਿਕਾਰ ਨੈਸ਼ਨਲ ਐਸਸੀ ਕਮੀਸ਼ਨ ਦੇ ਚੇਅਰਮੈਨ ਦੁਆਰਾ ਕੇਂਦਰ ਸਰਕਾਰ ਦੇ ਉਕਤ ਸਰਕੂਲਰ ’ਤੇ ਦਿੱਤੀ ਸਪੱਸ਼ਟਤਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਾਲਜ ਪ੍ਰਬੰਧਕਾਂ ਨੇ ਡਾ. ਸ਼ੀਨਾ ਮੱਟੂ ਨੂੰ ਡਿਗਰੀ ਸੌਂਪ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...