Thursday, April 25, 2024

ਵਾਹਿਗੁਰੂ

spot_img
spot_img

ਵਿਦਿਆਰਥੀ ਕੀਮਤੀ ਮਨੁੱਖੀ ਸਰੋਤਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਆਪੋ-ਆਪਣੇ ਖੇਤਰ ਵਿੱਚ ਮੁਹਾਰਤ ਹਾਸਲ ਕਰਨ: ਪਰਗਟ ਸਿੰਘ

- Advertisement -

ਯੈੱਸ ਪੰਜਾਬ
ਜਲੰਧਰ, 4 ਦਸੰਬਰ, 2021:
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਵਿਦਿਆਰਥੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਮੁਹਾਰਤ ਹਾਸਲ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਹ ਆਪਣੇ ਪੇਸ਼ੇਵਰ ਹੁਨਰ ਨਾਲ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ ਇਸਦੇ ਮਨੁੱਖੀ ਸਰੋਤਾਂ ਦੇ ਵਿਕਾਸ ਤੋਂ ਬਿਨਾਂ ਅਸੰਭਵ ਹੈ।

ਇੱਥੇ ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਐਂਡ ਰਿਹੈਬਿਲੀਟੇਸ਼ਨ ਵਿਖੇ ਹੋਏ ਸਨਮਾਨ ਅਤੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਨਿਵੇਸ਼ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਰੋਜ਼ਗਾਰ ਯੋਗਤਾ ਵਿੱਚ ਵਾਧਾ ਹੋਵੇਗਾ ਸਗੋਂ ਸਾਡੇ ਨੌਜਵਾਨ ਵਿਸ਼ਵ ਪੱਧਰੀ ਮੁਕਾਬਲੇ ਦੇ ਇਸ ਸਮੇਂ ਵਿੱਚ ਦੁਰਲੱਭ ਪ੍ਰਾਪਤੀਆਂ ਹਾਸਲ ਕਰਨ ਦੇ ਯੋਗ ਬਣ ਸਕਣਗੇ।ਉਨ੍ਹਾਂ ਸਿੱਖਿਆ ਦੇ ਖੇਤਰ ਨੂੰ ਅਜੋਕੇ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ ।

ਉਨ੍ਹਾਂ ਕਿਹਾ ਕਿ ਜਿੰਨਾ ਜ਼ਿਆਦਾ ਅਸੀਂ ਸਿੱਖਿਆ ਵਿੱਚ ਨਿਵੇਸ਼ ਕਰਦੇ ਹਾਂ, ਓਨੇ ਹੀ ਥੋੜੇ ਸਮੇਂ ਵਿੱਚ ਦੇਸ਼ ਦਾ ਵਿਕਾਸ ਯਕੀਨੀ ਹੁੰਦਾ ਹੈ।

ਸ੍ਰੀ ਸਿੰਘ ਨੇ ਕਿਹਾ ਕਿ ਡੀ.ਏ.ਵੀ. ਸਮੂਹ ਵੱਲੋਂ ਦੇਸ਼ ਭਰ ਵਿੱਚ ਆਪਣੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਅਤੇ ਰਿਹੈਬਿਲੀਟੇਸ਼ਨ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਡੀ.ਏ.ਵੀ. ਗਰੁੱਪ ਨੂੰ ਇਸ ਦੇ ਭਵਿੱਖ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ ।

ਫਿਜ਼ੀਓਥੈਰੇਪੀ ਨੂੰ ਖਾਸ ਤੌਰ ‘ਤੇ ਖਿਡਾਰੀਆਂ ਲਈ ਪ੍ਰਮੁੱਖ ਪੇਸ਼ਾ ਦੱਸਦਿਆਂ ਮੰਤਰੀ ਨੇ ਆਪਣਾ ਨਿੱਜੀ ਤਜਰਬਾ ਵੀ ਸਾਂਝਾ ਕੀਤਾ ਜਦੋਂ ਉਹ 90 ਦੇ ਦਹਾਕੇ ਵਿੱਚ ਸਿਓਲ ‘ਚ ਏਸ਼ੀਆਈ ਖੇਡਾਂ ਦੇ ਫਾਈਨਲ ਤੋਂ ਪਹਿਲਾਂ ਜ਼ਖਮੀ ਹੋ ਗਏ ਸਨ ਅਤੇ ਕਿਵੇਂ ਫਿਜ਼ੀਓਥੈਰੇਪਿਸਟਾਂ ਨੇ ਉਸ ਨੂੰ ਰਾਤੋ ਰਾਤ ਠੀਕ ਕੀਤਾ, ਜਿਸ ਸਦਕਾ ਉਹ ਖੇਡ ਵਿੱਚ ਹਿੱਸਾ ਲੈਣ ਦੇ ਯੋਗ ਹੋਏ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪੰਜਾਬ ਨੂੰ ਭਾਰਤ ਵਿੱਚ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਸਮੁੱਚੀਆਂ ਵਿੱਦਿਅਕ ਸੰਸਥਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਟੀਚਾ ਸਾਡੇ ਮਨੁੱਖੀ ਸਰੋਤਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਮਾਧਿਅਮ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ, ਜੋ ਕਿ ਪਹਿਲਾਂ ਹੀ ਰਾਜ ਸਰਕਾਰ ਦੀ ਸਰਵਓਤਮ ਤਰਜੀਹ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵੱਲ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਤਾਂ ਜੋ ਉਹ ਵਧੀਆ ਪੇਸ਼ੇਵਰ ਬਣ ਸਕਣ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨੌਕਰੀ ਦੇ ਮੌਕੇ ਹਾਸਲ ਕਰ ਸਕਣ। ਉਨ੍ਹਾਂ ਇਸ ਮੌਕੇ ਬੀ.ਪੀ.ਟੀ. ਅਤੇ ਐਮ.ਪੀ.ਟੀ. ਸਟ੍ਰੀਮ ਦੇ 95 ਵਿਦਿਆਰਥੀਆਂ, ਜਿਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਵਧੀਆ ਪੁਜ਼ੀਸ਼ਨਾਂ ਹਾਸਲ ਕਰਦਿਆਂ ਆਪੋ-ਆਪਣੇ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ, ਨੂੰ ਡਿਗਰੀਆਂ ਦੀ ਵੰਡ ਕੀਤੀ ਗਈ।

ਇਸ ਤੋਂ ਪਹਿਲਾਂ ਡੀ.ਏ.ਵੀ. ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਜਸਟਿਸ (ਸੇਵਾਮੁਕਤ) ਐਨ.ਕੇ. ਸੂਦ ਨੇ ਸਮੁੱਚੀ ਮੈਨੇਜਮੈਂਟ ਵੱਲੋਂ ਪਾਸ ਹੋਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਕਰੀਅਰ ਲਈ ਕਾਮਨਾ ਕੀਤੀ ਜਦਕਿ ਪ੍ਰਿੰਸੀਪਲ ਡਾ. ਜਤਿੰਦਰ ਸ਼ਰਮਾ ਨੇ ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਐਂਡ ਰਿਹੈਬਿਲੀਟੇਸ਼ਨ ਲਈ ਆਪਣੇ ਭਵਿੱਖ ਦੀ ਯੋਜਨਾ ਨੂੰ ਸਾਂਝਾ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਕੱਤਰ ਅਜੈ ਗੋਸਵਾਮੀ, ਅਰਵਿੰਦ ਘਈ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਵੱਲੋਂ ਇੰਸਟੀਚਿਊਟ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਉਨ੍ਹਾਂ ਫਿਜ਼ੀਓਥੈਰੇਪਿਸਟਾਂ ਅਤੇ ਵਿਜ਼ੀਟਰਾਂ ਦੇ ਨਾਲ ਗੱਲਬਾਤ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...