Saturday, April 27, 2024

ਵਾਹਿਗੁਰੂ

spot_img
spot_img

ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਪਾਸਪੋਰਟ ਜ਼ਬਤ ਹੋਣਗੇ: ਕੈਪਟਨ ਅਮਰਿੰਦਰ

- Advertisement -

ਚੰਡੀਗੜ੍ਹ, 4 ਅਪਰੈਲ, 2020:
ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ।

ਸੂਬੇ ਵਿੱਚ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ, ”ਅਸੀਂ ਉਨ੍ਹਾਂ ਦੇ ਪਾਸਪੋਰਟ ਵੀ ਲੈ ਲਵਾਂਗੇ।”

ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿੱਚ ਇਸ ਵੇਲੇ 57 ਕੇਸ ਪਾਜ਼ੇਟਿਵ ਪਾਏ ਗਏ ਹਨ।

ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ ਇਸ ਜੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ।

ਇਨ੍ਹਾਂ ਵਿੱਚ ਸਰਕਾਰ ਕਰਮਚਾਰੀ ਹਨ ਜਿਨ੍ਹਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓਜ਼ ਅਤੇ ਧਾਰਮਿਕ ਸੰਗਠਨ ਜਿਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜ ਵਰਕਰ ਜਿਹੜੇ ਕੋਰੋਨਾ ਵਾਇਰਸ ਖਿਲਾਫ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਸਹਾਇਤਾ ਕੀਤੀ ਹੈ ਅਤੇ ਉਹ ਨਿੱਜੀ ਤੌਰ ‘ਤੇ ਸਾਰਿਆਂ ਦਾ ਧੰਨਵਾਦ ਕਰਦੇ ਹਨ।


ਇਸ ਨੂੰ ਵੀ ਪੜ੍ਹੋ:
ਕੋਰੋਨਾ ਦੇ ਇਲਾਜ ਤੋਂ ਭੱਜਣ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਰੱਦ ਹੋਣਗੇ: ਕੈਪਟਨ ਅਮਰਿੰਦਰ


ਇਸ ਨੂੰ ਵੀ ਪੜ੍ਹੋ:
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਪੁਲੀਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਕਵਰ ਦਾ ਐਲਾਨ


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਕੋਰੋਨਾ ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ’ਚ ਕਟੌਤੀ ਕਰਨ ਦੇ ਨਿਰਦੇਸ਼


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ ਸੁਰੱਖ਼ਿਆ ਯੋਜਨਾ ਬਣਾਉਣ ਦੇ ਆਦੇਸ਼



ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...