Wednesday, April 24, 2024

ਵਾਹਿਗੁਰੂ

spot_img
spot_img

ਵਿਦੇਸ਼ੀ ਛੁੱਟੀ ਤੇ ਲਾਈ ਪਾਬੰਦੀ ਦੀ ਡੀਟੀਐੱਫ ਵੱਲੋਂ ਨਿਖੇਧੀ; ਛੁੱਟੀ ਪ੍ਰਵਾਨਗੀ ਦੇ ਅਧਿਕਾਰ ਪਹਿਲਾਂ ਵਾਂਗ ਡੀ ਡੀ ਓ ਪੱਧਰ ਤੇ ਦਿੱਤੇ ਜਾਣ: ਡੀ ਟੀ ਐੱਫ

- Advertisement -

ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਸਿੱਖਿਆ ਵਿਭਾਗ ਦੁਆਰਾ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਜੀ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋੋਂ ਇਹ ਨਾਦਰਸ਼ਾਹੀ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਵਿਭਾਗ ਨੇ ਪ੍ਰਵਾਸ ਦੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਬੱਚੇ ਵਿਦੇਸ਼ਾਂ ਨੂੰ ਜਾ ਰਹੇ ਹਨ, ਵਿਦੇਸ਼ ਰਹਿ ਰਹੇ ਬੱਚਿਆਂ ਨੂੰ ਸੁਖ-ਦੁੱਖ ਗਰਮੀਆਂ ਜਾਂ ਸਰਦੀਆਂ ਦੀਆਂ ਛੁੱਟੀਆਂ ਵੇਖ ਹੀ ਆਵੇ, ਇਹ ਸੰਭਵ ਨਹੀਂ।

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਧਿਆਪਕ ਆਪਣੇ ਵਿਦੇਸ਼ ਰਹਿੰਦੇ ਬੱਚਿਆਂ/ਰਿਸ਼ਤੇਦਾਰਾਂ ਕੋਲ ਛੁੱਟੀਆਂ ਤੋਂ ਅੱਗੇ ਪਿੱਛੇ ਜਾਂਦਾ ਹੈ ਤਾਂ ਉਹ ਇਸ ਬਦਲੇ ਬਕਾਇਦਾ ਛੁੱਟੀ ਲੈ ਕੇ ਆਪਣਾ ਆਰਥਿਕ ਨੁਕਸਾਨ ਸਹਿ ਕੇ ਜਾਂਦਾ ਹੈ, ਇਸਤੇ ਵਿਭਾਗ ਦਾ ਇਤਰਾਜ਼ ਕਰਨਾ ਬਿਲਕੁਲ ਗਲਤ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨਾਂ ਗੁਰਪਿਆਰ ਸਿੰਘ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਸਿੰਘ ਫੂਲੇਵਾਲ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦੇਸ਼ ਛੁੱਟੀ ਸਬੰਧੀ ਲਾਈਆਂ ਇਹ ਪਾਬੰਦੀਆਂ ਸਿਵਲ ਸੇਵਾ ਨਿਯਮਾਂ ਦੇ ਉਲਟ, ਗੈਰ ਸੰਵਿਧਾਨਕ ਅਤੇ ਪੱਖਪਾਤੀ ਹਨ ਅਤੇ ਇਸ ਤਰ੍ਹਾਂ ਦੇ ਆਪਹੁਦਰੇ ਫ਼ੈਸਲੇ ਸਿਰਫ਼ ਸਿੱਖਿਆ ਵਿਭਾਗ ਵੱਲੋੋਂ ਹੀ ਕੀਤੇ ਜਾ ਰਹੇ।

ਪਹਿਲਾਂ ਹੀ ਵਿਭਾਗ ਵੱਲੋੋਂ ਅਧਿਆਪਕਾਂ ਦੀਆਂ ਛੁੱਟੀਆਂ’ਤੇ ਨਜਾਇਜ਼ ਕਿਸਮ ਦੀਆਂ ਰੋਕਾਂ ਲਾ ਕੇ ਛੁੱਟੀ ਪ੍ਰਵਾਨਗੀ ਦੇ ਅਧਿਕਾਰਾਂ ਦਾ ਕੇਂਦਰੀਕਰਨ ਡਾਇਰੈਕਟਰ ਦਫ਼ਤਰ ਵਿੱਚ ਕਰ ਦਿੱਤਾ ਗਿਆ ਹੈ।

ਉਨ੍ਹਾਂ ਇਸ ਇਸ ਸਬੰਧੀ ਬੱਚਾ ਸੰਭਾਲ ਛੁੱਟੀ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਇਸ ਛੁੱਟੀ ਦਾ ਲਾਭ ਲੈਣ ਵਿੱਚ ਵੀ ਵਿਭਾਗ ਵੱਲੋਂ ਨਜਾਇਜ਼ ਅੜਚਣਾਂ ਡਾਹੀਆਂ ਗਈਆਂ ਹਨ ਜਿਸ ਕਾਰਣ ਅਸਲੀ ਹੱਕਦਾਰ ਛੁੱਟੀ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਵਿਭਾਗ ਵੱਲੋਂ ਸਿਵਲ ਸੇਵਾਵਾਂ ਨਿਯਮਾਵਲੀ ਦੇ ਉਲਟ ਕੀਤੇ ਗਏ ਇਸ ਫੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਛੁੱਟੀਆਂ ਦੇ ਅਧਿਕਾਰ ਪਹਿਲਾਂ ਵਾਂਗ ਡੀ ਡੀ ਓ ਪੱਧਰ ਤੇ ਦਿੱਤੇ ਜਾਣ ਤਾਂ ਜੋ ਸਹੀ ਹੱਕਦਾਰ ਨੂੰ ਸਹੀ ਸਮੇਂ ਛੁੱਟੀ ਮਿਲ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...