Saturday, April 20, 2024

ਵਾਹਿਗੁਰੂ

spot_img
spot_img

ਵਿਧਾਇਕਾਂ ਦੀ ਵਫ਼ਾਦਾਰੀ ਖ਼ਰੀਦਣ ਲਈ ਭ੍ਰਿਸ਼ਟਾਚਾਰ ਨੂੰ ਹਥਿਆਰ ਵਜੋਂ ਵਰਤਣ ਦਾ ਮਾਮਲਾ ਵਿਚਾਰਨ ਲਈ ਅਸੈਂਬਲੀ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ ਤਾਂ ਜੋ ਉਸ ਤਰੀਕੇ ਬਾਰੇ ਚਰਚਾ ਕੀਤੀ ਜਾ ਸਕੇ ਜੋ ਮੰਤਰੀਆਂ ਤੇ ਵਿਧਾਇਕਾਂ ਨੂੰ ਪਹਿਲਾਂ ਭ੍ਰਿਸ਼ਟਾਚਾਰ ਲਈ ਉਤਸ਼ਾਹਿਤ ਕਰਨ ਤੇ ਫਿਰ ੳਹਨਾਂ ਨੂੰ ਸਰਕਾਰ ਦੇ ਖਿਲਾਫ ਬੋਲਣ ਤੋਂ ਰੋਕਣ ਲਈ ਬਲੈਕਮੇਲ ਕਰਨ ਵਾਸਤੇ ਵਰਤਿਆ ਜਾ ਰਿਹਾ ਹੈ।

ਕਈ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸ਼ਮੂਲੀਅਤ ਵਾਲੇ ਹਾਲ ਹੀ ਦੇ ਘਟਨਾਕ੍ਰਮ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦਾ ਵਿਧਾਇਕ ਆਪ ਹੀ ਇਹ ਦੱਸ ਰਿਹਾ ਹੈ ਕਿ ਸਰਕਾਰ ਆਪਣੇ ਵਿਧਾਇਕਾਂ ਖਿਲਾਫ ਫਾਈਲਾਂ ਤਿਆਰ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਮੁੱਖ ਮੰਤਰੀ ਖਿਲਾਫ ਆਵਾਜ਼ ਬੁਲੰਦ ਕਰਨ ਤੋਂ ਰੋਕਿਆ ਜਾ ਸਕੇ।

ਉਹਨਾਂ ਕਿਹਾ ਕਿ ਇਹ ਵਿਧਾਇਕ ਦੇ ਵਿਸ਼ੇਸ਼ ਅਧਿਕਾਰ ਦੀ ਸਪਸ਼ਟ ਉਲੰਘਣਾ ਹੈ ਤੇ ਇਸ ਮਾਮਲੇ ’ਤੇ ਵਿਧਾਨ ਸਭਾ ਵਿਚ ਹੀ ਚਰਚਾ ਹੋਣੀ ਚਾਹੀਦੀ ਹੈ ਕਿ ਕਿਸਨੇ ਭ੍ਰਿਸ਼ਟਾਚਾਰ ਦੀਆਂ ਕਾਰਵਾਈਆਂ ਦੀ ਪੁਸ਼ਤਪਨਾਹੀ ਕੀਤੀ, ਜਿਸਨੇ ਇਹਨਾਂ ਕਾਰਵਾਈਆਂ ਦੀਆਂ ਫਾਈਲਾਂ ਤਿਆਰ ਕੀਤੀਆਂ ਤੇ ਕੌਣ ਵਿਧਾਇਕਾਂ ਨੂੰ ਚੁੱਪ ਕਰਵਾਉਣ ਲਈ ਇਹਨਾਂ ਦੀ ਵਰਤੋਂ ਉਹਨਾਂ ਨੂੰ ਬਲੈਕਮੇਲ ਕਰਨ ਵਾਸਤੇ ਕਰ ਰਿਹਾ ਹੈ।

ਡਾ. ਚੀਮਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਫਰਜ਼ ਹੈ ਕਿ ਭ੍ਰਿਸ਼ਟਾਚਾਰ ਵਿਚ ਲੱਗੇ ਕਿਸੇ ਵੀ ਵਿਅਕਤੀ ਦੇ ਖਿਲਾਫ ਕਾਰਵਾਈ ਕਰਨ। ਇਸੇ ਤਰੀਕੇ ਸਰਕਾਰੀ ਏਜੰਸੀਆਂ ਦੀ ਵਰਤੋਂ ਬਦਲਾਖੋਰੀ ਵਾਸਤੇ ਨਾ ਕੀਤੀ ਜਾਵੇ ਭਾਵੇਂ ਉਹ ਆਪਣੇ ਹੀ ਵਿਧਾਇਕ ਜਾਂ ਵਿਰੋਧੀ ਧਿਰ ਦੇ ਆਗੂ ਹੋਣ।

ਉਹਨਾਂ ਕਿਹਾ ਕਿ ਸਰਕਾਰ ਦੇ ਕੰਮ ਵਿਚ ਪਾਰਦਰਸ਼ਤਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਮੁਲਜ਼ਮਾਂ ਦੀ ਸਿਆਸੀ ਸਾਂਝ ਦੀ ਪਰਵਾਹ ਕੀਤੇ ਬਗੈਰ ਨਿਯਮਾ ਦੀ ਪਾਲਣਾ ਹੋਣੀ ਚਾਹੀਦੀ ਹੈ। ਅਜਿਹਾ ਨਾ ਕਰਨ ਨਾਲ ਲੋਕਤੰਤਰ ਤੇ ਇਸਦੀਆਂ ਸੰਸਥਾਵਾਂ ਕਮਜ਼ੋਰ ਹੁੰਦੀ ਹਨ।

ਡਾ. ਚੀਮਾ ਨੇ ਮੰਗ ਕੀਤੀ ਕਿ ਇਹਨਾਂ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੂੰ ਕਾਂਗਰਸੀ ਵਿਧਾਇਕਾਂ ਨੂੰ ਭ੍ਰਿਸ਼ਟਾਚਾਰ ਦੀ ਆਗਿਆ ਦੇਣ ਵਾਲਿਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...