Wednesday, May 8, 2024

ਵਾਹਿਗੁਰੂ

spot_img
spot_img

ਵਿਧਾਇਕ ਅਮਰਪਾਲ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

- Advertisement -

ਯੈੱਸ ਪੰਜਾਬ
ਬਟਾਲਾ, 5 ਜੁਲਾਈ, 2022 –
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਦੀ ਸਹੂਲਤ ਲਈ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਟਸਐਪ ਦਾ ਇੱਕ ਹੈਲਪਲਾਈਨ ਨੰਬਰ 79863-50036 ਜਾਰੀ ਕੀਤਾ ਹੈ, ਜਿਸ ਰਾਹੀਂ ਹਲਕਾ ਵਾਸੀ ਆਪਣੀ ਕੋਈ ਵੀ ਮੁਸ਼ਕਲ, ਸ਼ਿਕਾਇਤ ਜਾਂ ਮੰਗ ਵਿਧਾਇਕ ਤੱਕ ਸਿੱਧੀ ਪਹੁੰਚਾ ਸਕਦੇ ਹਨ।

ਇਸ ਹੈਲਪ ਲਾਈਨ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਹਲਕਾ ਵਾਸੀਆਂ ਨੂੰ ਆਪਣੀਆਂ ਮੁਸ਼ਕਲਾਂ ਜਾਂ ਸ਼ਿਕਾਇਤਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਇਸ ਲਈ ਉਨ੍ਹਾਂ ਨੇ ਇਹ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ਉੱਪਰ ਹਲਕੇ ਦਾ ਕੋਈ ਵੀ ਵਸਨੀਕ ਆਪਣੀ ਸ਼ਿਕਾਇਤ, ਮੁਸ਼ਕਲ ਜਾਂ ਮੰਗ ਲਿਖ ਕੇ ਭੇਜ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਨੰਬਰ ਹਰ ਸਮੇਂ ਚੱਲਦਾ ਰਹੇਗਾ ਅਤੇ ਇਸ ਉੱਪਰ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਉਹ ਤੇ ਉਨ੍ਹਾਂ ਦੀ ਟੀਮ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਸ਼ਿਕਾਇਤ ਦੇ ਜਲਦ ਨਿਪਟਾਰੇ ਲਈ ਸਬੰਧਤ ਵਿਭਾਗ ਕੋਲ ਭੇਜਣ ਤੋਂ ਇਲਾਵਾ ਉਸਦੀ ਪੈਰਵੀ ਵੀ ਕੀਤੀ ਜਾਵੇਗੀ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਕੋਈ ਮੁਸ਼ਕਲ, ਸ਼ਿਕਾਇਤ ਜਾਂ ਮੰਗ ਹੈ ਤਾਂ ਉਹ ਵਟਸਐਪ ਨੰਬਰ 79863-50036 ਉੱਪਰ ਭੇਜਣ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵੱਲੋਂ ਉਸ ਉੱਪਰ ਯੋਗ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...