Friday, April 26, 2024

ਵਾਹਿਗੁਰੂ

spot_img
spot_img

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਦੀ ਅਚਨਚੇਤ ਚੈਕਿੰਗ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ‘ਤੇ ਹੀ ਕਰਵਾਇਆ ਹੱਲ

- Advertisement -

ਯੈੱਸ ਪੰਜਾਬ
ਲੁਧਿਆਾਣਾ, 22 ਜੂਨ, 2022 –
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਵਿਖੇ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸਬ-ਤਹਿਸੀਲ ਗਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕਰਵਾਇਆ।

ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਰਜਿਸ਼ਟਰੀਆਂ ਕਰਵਾਉਣ ਆਏ ਲੋਕਾਂ ਨੂੰ ਰਜਿਸਟਰੀ ਕਰਵਾਉਣ ਤੋਂ ਬਾਅਦ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ ਗਈਆਂ, ਅਕਸਰ ਜਿਹੜੀਆਂ ਖਰੀਦਦਾਰ ਨੂੰ ਟਾਲ-ਮਟੌਲ ਕਰਕੇ ਕੁੱਝ ਦਿਨਾਂ ਬਾਅਦ ਦਿੱਤੀਆਂ ਜਾਂਦੀਆਂ ਸਨ।

ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ ‘ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...