Tuesday, April 16, 2024

ਵਾਹਿਗੁਰੂ

spot_img
spot_img

ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ ‘ਸੱਤਿਆਗ੍ਰਹਿ ਸੇ ਸਵੱਛਗ੍ਰਹਿ’ ਰੱਥ ਯਾਤਰਾ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਜਲੰਧਰ, 15 ਸਤੰਬਰ, 2021 –
ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਵਰਗੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ । ਇਹ ਪ੍ਰਗਟਾਵਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ ਖਟਕੜ ਕਲਾਂ ਮੈਮੋਰੀਅਲ ਐਸ.ਬੀ.ਐਸ. ਨਗਰ ਤੱਕ ‘ਸੱਤਿਆਗ੍ਰਹਿ ਸੇ ਸਵੱਛਗ੍ਰਹਿ’ ਰੱਥ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ ।

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਅਭਿਆਨ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਇਹ ਰੱਥ ਯਾਤਰਾ ਇਸ ਸਥਾਨ ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਦੀ ਇਤਿਹਾਸਕ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਹ ਰੱਥ ਯਾਤਰਾ ਪੇਂਡੂ ਭਾਈਚਾਰਿਆਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਸਹਾਇਕ ਸਾਬਤ ਹੋਵੇਗੀ।

ਉਨ੍ਹਾਂ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ, ਵਧੀਕ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਸ਼੍ਰੀ ਕਰਨਜੀਤ ਸਿੰਘ, ਸੰਯੁਕਤ ਡਾਇਰੈਕਟਰ, ਐਸ.ਬੀ.ਐਮ. (ਜੀ), ਸ਼੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੁਲਦੀਪ ਸਿੰਘ ਸੈਣੀ, ਚੀਫ਼ ਇੰਜੀਨੀਅਰ (ਉੱਤਰੀ), ਸ਼੍ਰੀ ਆਰ. ਕੇ. ਸ਼ਰਮਾ, ਸਟੇਟ ਕੋਆਰਡੀਨੇਟਰ, ਐਸ.ਬੀ.ਐਮ.(ਜੀ), ਐਸ. ਡੀ. ਐਮ. ਬਲਬੀਰ ਰਾਜ ਸਿੰਘ ਅਤੇ ਸ਼੍ਰੀ ਐਨ.ਪੀ. ਸਿੰਘ, ਸੁਪਰੀਟੈਂਡਿੰਗ ਇੰਜੀਨੀਅਰ (ਜਲੰਧਰ) ਮੌਜੂਦ ਸਨ।

ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਰੱਥ ਯਾਤਰਾ 100 ਦਿਨਾਂ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਵੱਲੋਂ ਮੁੱਖ ਤੌਰ ‘ਤੇ ਤਿੰਨ ਜ਼ਿਲ੍ਹਿਆਂ ਜਲੰਧਰ, ਕਪੂਰਥਲਾ ਅਤੇ ਐਸਬੀਐਸ ਨਗਰ ਦੇ ਲਗਭਗ 80-100 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਰੱਥ ਯਾਤਰਾ ਦਾ ਉਦੇਸ਼ ਵੱਖ-ਵੱਖ ਹਿੱਸਿਆਂ ਅਤੇ ਐਸਬੀਐਮ ਫੇਜ਼ 2 ਬਾਰੇ ਪਿੰਡ ਵਾਸੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ -ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਲੈ ਕੇ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਅਤੇ ਇਸ ਦੀ ਸਰਬੋਤਮ ਵਰਤੋਂ ਬਾਰੇ ਸੇਧ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਮੁੱਖ ਇੰਜੀਨੀਅਰ ਕੁਲਦੀਪ ਸਿੰਘ ਸੈਣੀ ਨੇ ਹਾਜ਼ਰੀਨ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਅਭਿਆਨ ਅਤੇ ਇਸ ਪ੍ਰੋਗਰਾਮ ਅਧੀਨ ਕਰਵਾਈਆਂ ਜਾਣ ਵਾਲੀਆਂ ਵੱਖ -ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੌਰਾਨ ਜ਼ਿਲ੍ਹਾ ਜਲੰਧਰ ਓਡੀਐਫ ਘੋਸ਼ਿਤ ਕੀਤੇ ਜਾਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਅਤੇ ਹੁਣ ਓਡੀਐਫ ਪਲੱਸ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।

ਇਸ ਮੌਕੇ ਜਲੰਧਰ ਤੋਂ ਕਾਰਜਕਾਰੀ ਇੰਜੀਨੀਅਰ ਨਿਤਿਨ ਕਾਲੀਆ, ਹਰਿੰਦਰ ਸਿੰਘ, ਸੁਖਪਿੰਦਰ ਸਿੰਘ, ਕਪੂਰਥਲਾ ਤੋਂ ਗੁਰਪ੍ਰੀਤ ਸਿੰਘ ਸੈਣੀ, ਐਸ.ਡੀ.ਈ. ਸਰਬਜੀਤ ਸਿੰਘ ਤੇ ਗਗਨਦੀਪ ਵਾਲੀਆ, ਜੇ.ਈ. ਚਰਨਪ੍ਰੀਤ ਸਿੰਘ ਤੇ ਰੋਹਿਤ ਅਤੇ ਹੋਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...