Friday, April 19, 2024

ਵਾਹਿਗੁਰੂ

spot_img
spot_img

ਵਿਧਾਇਕ ਦਿਨੇਸ਼ ਚੱਢਾ ਨੇ ਵਿਧਾਨ ਸਭਾ ਸੈਸ਼ਨ ’ਚ ਜੰਗਲਾਤ ਵਿਭਾਗ ਨੂੰ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਵੇਚਣ ਦਾ ਮਾਮਲਾ ਉਠਾਇਆ

- Advertisement -

ਯੈੱਸ ਪੰਜਾਬ
ਰੂਪਨਗਰ, 28 ਜੂਨ, 2022 –
ਵਿਧਾਨ ਸਭਾ ਦੇ 16ਵੇਂ ਸ਼ੈਸ਼ਨ ਦੌਰਾਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਕੁਝ ਲੋਕਾਂ ਵੱਲੋਂ ਜੰਗਲਾਤ ਵਿਭਾਗ ਦੀ ਦਫਾ 4 ਅਤੇ 5 ਅਧੀਨ ਰਿਜ਼ਰਵ ਜ਼ਮੀਨ ਨੂੰ ਹੀ ਗੈਰ ਰਾਖਵੀ ਦਿਖਾ ਕੇ ਮਹਿਕਮੇ ਨੂੰ ਵੇਚ ਦੇਣ ਦੇ ਘੁਟਾਲੇ ਨੂੰ ਉਠਾਇਆ ਗਿਆ।

ਜਿਸ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਸ਼੍ਰੀ ਲਾਲਚੰਦ ਕਟਾਰੂਚੱਕ ਨੇ ਵਿਧਾਨ ਸਭਾ ਵਿਚ ਜਵਾਬ ਦਿੰਦਿਆਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਪੰਜਾਬ ਲੈਂਡ ਪ੍ਰੀਜਰਵੇਸ਼ਨ ਐਕਟ-1900 ਦੀ ਦਫਾ 4 ਅਤੇ 5 ਅਧੀਨ ਆਉਂਦੀ ਜ਼ਮੀਨ ਵਣ ਵਿਭਾਗ ਨੂੰ ਵੇਚੀ ਗਈ ਹੈ। ਪਿੰਡ ਕਰੂਰਾਂ, ਤਹਿਸੀਲ ਸ਼੍ਰੀ ਆਨੰਦਪੁਰ ਸਾਹਿਬ, ਜਿਲ੍ਹਾ ਰੂਪਨਗਰ ਵਿੱਚ ਮੌਜੂਦ ਇਸ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਲੋਕਾਂ ਪਾਸ ਸੀ।

ਵਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਸੀਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਆਰੰਭ ਕਰਦੇ ਹੋਏ ਆਲ ਇੰਡਿਆ ਸਰਵਿਸਜ਼ ( ਡਿਸਿਪਲੇਨ ਐਂਡ ਅਪੀਲ) ਰੂਲਜ਼, 1969 ਦੇ ਰੂਲ 8 ਅਧੀਨ ਦੋਸ਼ ਸੂਚੀ ਜਾਰੀ ਕੀਤੀ ਗਈ ਹੈ। ਜ਼ਮੀਨ ਵੇਚਣ ਵਾਲੇ ਮਾਲਕਾਂ ਤੋਂ ਰਕਮ ਦੀ ਵਸੂਲੀ ਕਰਨ ਅਤੇ ਰਜਿਸਟਰੀ ਰੱਦ ਕਰਵਾਉਣ ਸਬੰਧੀ ਮਾਨਯੋਗ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਆਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਕੋਸ (ਸਿਵਲ ਸੂਟ ਨੰ. 67 ਆਫ 2021) ਦਾਇਰ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਜ਼ਮੀਨ ਵੇਚਣ ਵਾਲੇ ਪ੍ਰਾਈਵੇਟ ਲੋਕਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਅਤੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਲਿਖਿਆ ਜਾ ਚੁੱਕਾ ਹੈ।
ਪਰ ਐਮ ਐਲ ਏ ਚੱਢਾ ਵਲੋਂ ਵਿਧਾਨ ਸਭਾ ਚ ਦੱਸਿਆ ਗਿਆ ਕਿ ਸਵਾਲ ਪੁੱਛਣ ਉਪਰੰਤ ਅਤੇ ਮੰਤਰੀ ਸਾਹਿਬ ਵਲੋਂ ਲਿਖਣ ਉਪਰੰਤ ਕੱਲ ਹੀ ਦੋਸ਼ੀਆਂ ਖਿਲਾਫ ਪਰਚਾ ਦਰਜ ਹੋ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...