Thursday, April 18, 2024

ਵਾਹਿਗੁਰੂ

spot_img
spot_img

ਵਿਧਾਇਕ ਪਿੰਕੀ ਅਤੇ ਡੀ.ਸੀ. ਦਵਿੰਦਰ ਸਿੰਘ ਨੇ ਕੋਰੋਨਾ ਦੀ ਭੇਂਟ ਚੜ੍ਹੇ ਪੱਤਰਕਾਰ ਰਤਨ ਲਾਲ ਦੀ ਪਤਨੀ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 30 ਨਵੰਬਰ, 2021 –
ਕੋਰੋਨਾ ਵਾਇਰਸ ਕਾਰਨ ਫਿਰੋਜ਼ਪੁਰ ਦੇ ਲੀਵਿੰਗ ਇੰਡੀਆ ਚੈਨਲ ਦੇ ਫੋਟੋਗ੍ਰਾਫਰ-ਪੱਤਰਕਾਰ ਸਵ: ਰਤਨ ਲਾਲ ਦੀ ਮੌਤ ਹੋ ਗਈ ਸੀ ਜਿਸ ਦੀ ਮਿਹਨਤ ਅਤੇ ਇਮਾਨਦਾਰੀ ਦੇ ਕੰਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ।

ਅੱਜ ਵਿਧਾਇਕ ਸ੍ਰ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਰਤਨ ਲਾਲ ਦੇ ਘਰ, ਫਿਰੋਜ਼ਪੁਰ ਵਿਖੇ ਪੱਤਰਕਾਰ ਭਾਈਚਾਰੇ ਦੀ ਹਾਜ਼ਰੀ ਵਿੱਚ ਸਵ. ਪੱਤਰਕਾਰ ਦੀ ਪਤਨੀ ਸ੍ਰੀਮਤੀ ਦੇਵਕੀ ਨੂੰ 10 ਲੱਖ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਿਰੋਜ਼ਪੁਰ ਅਰੁਣ ਚੌਧਰੀ ਵੀ ਮੌਜੂਦ ਸਨ।

ਇਸ ਮੌਕੇ ਸ੍ਰ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜੇ ਹਨ ਅਤੇ ਹੋਰ ਕੋਈ ਵੀ ਲੋੜ ਪੈਣ ਤੇ ਉਨ੍ਹਾਂ ਵੱਲੋਂ ਸਵ. ਪੱਤਰਕਾਰ ਦੇ ਪਰਿਵਾਰ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸਵ: ਰਤਨ ਲਾਲ ਵੱਲੋਂ ਪੱਤਰਕਾਰਤਾ ਵਿਚ ਕੀਤੇ ਗਏ ਇਮਾਨਦਾਰੀ ਅਤੇ ਮਿਹਨਤ ਦੇ ਕੰਮ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਰਤਨ ਲਾਲ ਨੂੰ ਮਿਹਨਤੀ, ਚੰਗੇ ਤੇ ਨੇਕ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ ਜੋ ਕੋਰੋਨਾ ਦੇ ਸੰਕਟਕਾਲ ਦੌਰਾਨ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣਾ ਕੰਮ ਕਰਦੇ ਰਹੇ।

ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਬਲਵੀਰ ਬਾਠ, ਪ੍ਰੈਸ ਕਲੱਬ ਪ੍ਰਧਾਨ ਫਿਰੋਜ਼ਪੁਰ ਮਨਦੀਪ ਕੁਮਾਰ, ਲੀਵਿੰਗਿ ਇੰਡੀਆਂ ਦੇ ਪੱਤਰਕਾਰ ਸੰਨੀ ਚੌਪੜਾ, ਪੱਤਰਕਾਰ ਵਿਜੇ ਮੋਂਗਾ, ਗੌਰਵ ਮਾਨਿਕ, ਰਾਜੇਸ਼ ਕਟਾਰੀਆ, ਕਮਲ ਮਲਹੋਤਰਾ, ਅਕਸ਼ੇ ਗਲਹੋਤਰਾ, ਸੁਖਦੇਵ ਗੁਰੇਜਾ, ਹਰੀਸ਼ ਮੋਂਗਾ ਸਮੇਤ ਕਈ ਹੋਰ ਸੀਨੀਅਰ ਪੱਤਰਕਾਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...