Friday, April 26, 2024

ਵਾਹਿਗੁਰੂ

spot_img
spot_img

ਵਿਧਾਇਕ ਪਿੰਕੀ ਨੇ ਕੀਤਾ ਇਤਿਹਾਸਿਕ ਕੰਮ, ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਦੇ ਸ਼ਰਧਾਲੂਆਂ ਲਈ ਸਰਕਾਰ ਤੋਂ ਪ੍ਰਾਪਤ ਕੀਤੀ 14 ਮਰਲੇ ਜ਼ਮੀਨ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ 2 ਅਗਸਤ, 2021 –
ਹੋਰਨਾਂ ਰਾਜਨੀਤਕ ਪਾਰਟੀਆਂ ਸਿਫਰ ਦੇ ਨੂਮਾਇੰਦੇ ਜਨਤਾ ਲਈ ਵਿਕਾਸ ਦੇ ਦਾਅਵੇ ਕਰਦੇ ਹਨ, ਪਰੰਤੂ ਉਨ੍ਹਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਦਾ ਕੰਮ ਕੋਈ ਕੋਈ ਹੀ ਕਰਦਾ ਹੈ। ਇਨ੍ਹਾਂ ਕੰਮਾਂ ਦੀ ਲੜਾਈ ਵਿੱਚ ਹਮੇਸ਼ਾਂ ਜਨਤਾ ਲਈ ਇੱਕ ਮਸੀਹਾ ਵਜੋਂ ਉਭਰੇ ਫਿਰੋਜ਼ਪੁਰ ਸ਼ਹਿਰੀ ਦੇ ਸਥਾਨਕ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਜਿਨ੍ਹਾਂ ਨੂੰ ਵਿਕਾਸ ਦਾ ਦੇਵਤਾ ਮੰਨਿਆ ਜਾਂਦਾ ਹੈ, ਨੇ ਫਿਰੋਜ਼ਪੁਰ ਲਈ ਇਕ ਹੋਰ ਇਤਿਹਾਸਿਕ ਕਾਰਜ ਕੀਤਾ ਹੈ।

ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਮਾਲ ਰੋਡ ‘ਤੇ ਸਥਿਤ ਪ੍ਰਾਚੀਨ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਨੂੰ ਖੋਲ੍ਹਣ ਲਈ ਮੰਦਰ ਦੇ ਨਾਲ ਲੱਗਦੇ ਪੁਰਾਣੇ ਰੋਡਵੇਜ਼ ਦਫਤਰ ਤੋਂ 14 ਮਰਲੇ ਜ਼ਮੀਨ ਪ੍ਰਾਪਤ ਕਰਕੇ ਫਿਰੋਜ਼ਪੁਰ ਦੇ ਸ਼ਰਧਾਲੂਆਂ ਲਈ ਇੱਕ ਵੱਡਾ ਕਾਰਜ ਕੀਤਾ ਹੈ।

ਇਸ ਮੌਕੇ ਵਿਧਾਇਕ ਪਿੰਕੀ ਨੇ ਕਿਹਾ ਕਿ ਸਾਡੇ ਧਾਰਮਿਕ ਸਥਾਨ ਸਾਡੇ ਸੱਭਿਆਚਾਰ ਦਾ ਪ੍ਰਤੀਕ ਹਨ। ਇਨ੍ਹਾਂ ਦੀ ਸੁਰੱਖਿਆ ਕਰਨਾ ਅਤੇ ਅਲੋਪ ਹੋਣ ਤੋਂ ਬਚਾਉਣਾ ਸਾਡਾ ਮੁੱਢਲਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਧਰਮ ਹੈ। ਲੋਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਸਾਰੀਆਂ ਬੁਰਾਈਆਂ ਤੋਂ ਬਚ ਜਾਂਦੇ ਹਨ। ਇਸੇ ਲਈ ਪੰਜਾਬ ਸਰਕਾਰ ਨੇ ਮੇਰੀ ਬੇਨਤੀ ਨੂੰ ਸਵੀਕਾਰ ਕਰਦਿਆਂ ਮੰਦਰ ਕਮੇਟੀ ਦੀ ਮੰਗ ਨੂੰ ਪੂਰਾ ਕੀਤਾ ਹੈ।

ਇਸ ਮੌਕੇ ਉਨ੍ਹਾਂ ਨੇ ਫ਼ਿਰੋਜ਼ਪੁਰ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਫ਼ਿਰੋਜ਼ਪੁਰ ਮੇਰੀ ਜਨਮ ਭੂਮੀ ਹੈ ਅਤੇ ਮੈਂ ਇਸ ਨੂੰ ਕਰਮ ਭੂਮੀ ਵਿੱਚ ਬਦਲ ਕੇ ਦਿਖਾਇਆ ਹੈ।

ਇਸੇ ਕਰਕੇ ਅੱਜ ਫ਼ਿਰੋਜ਼ਪੁਰ ਵਾਸੀ ਇੱਥੇ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਮੇਰੇ ਨਾਲ ਖੜ੍ਹੇ ਹਨ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਅਨੁਰਾਗ ਏਰੀ, ਵਿਨੋਦ ਨਰੂਲਾ, ਮੁਲਖ ਰਾਜ ਕਪੂਰ, ਅਸ਼ੋਕ ਕਟਾਰੀਆ, ਅਸ਼ਵਨੀ ਬਾਂਗੜ, ਅਸ਼ਵਨੀ ਝਾਂਜੀ, ਪੰਡਤ ਅਰੁਣ ਪਾਂਡੇ, ਪੰਡਤ ਮੋਤੀ ਰਾਮ ਪਾਂਡੇ ਅਤੇ ਅਰੁਣ ਕੁਮਾਰ ਨੇ ਪਰਮਿੰਦਰ ਸਿੰਘ ਪਿੰਕੀ ਦੁਆਰਾ ਕੀਤੇ ਇਸ ਵਿਸ਼ੇਸ਼ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...