Friday, April 19, 2024

ਵਾਹਿਗੁਰੂ

spot_img
spot_img

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਰੱਬੋਂ ਉਚੀ ਵਿਖੇ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾਂਜਲੀ ਭੇਟ

- Advertisement -

ਯੈੱਸ ਪੰਜਾਬ
ਰੱਬੋਂ ਉੱਚੀ (ਲੁਧਿਆਣਾ), 05 ਜੁਲਾਈ, 2022 –
ਹਲਕਾ ਪਾਇਲ ਤੋਂ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਦੀਪਜੋਤ ਕੌਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ.ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਦਿੱਤਾ।

ਪਾਇਲ ਵਿਧਾਇਕ ਗਿਆਸਪੁਰਾ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ।

ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।

ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਇਸ ਉਪਰੰਤ ਵਿਧਾਇਕ ਗਿਆਸਪੁਰਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...