Wednesday, April 24, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਬਣਾਏ ਜਾਣਗੇ ਚੋਣ ਮਿੱਤਰ: ਮਾਧਵੀ ਕਟਾਰੀਆ

- Advertisement -

ਯੈੱਸ ਪੰਜਾਬ
ਮਲੇਰਕੋਟਲਾ, 20 ਜਨਵਰੀ, 2022 –
ਵਿਧਾਨ ਸਭਾ ਚੋਣਾਂ 2022 ਦੌਰਾਨ ਵੋਟਰਾਂ ਦੀ ਸਹੂਲਤ ਲਈ ਪਹਿਲੀ ਵਾਰ ਚੋਣ ਮਿੱਤਰ ਬਣਾਏ ਗਏ ਹਨ ਹਰੇਕ ਮਿੱਤਰ ਨੂੰ 50 ਘਰ ਦਿੱਤੇ ਗਏ ਹਨ ਜਿਨ੍ਹਾਂ ਦੀਆਂ ਵੋਟਾਂ ਪਾਉਣੀਆਂ ਯਕੀਨੀ ਬਣਾਉਣ ਤੋਂ ਇਲਾਵਾ ਇਹ ਚੋਣ ਮਿੱਤਰ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਵੀ ਜਾਗਰੂਕ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦਿੱਤੀ ।

ਉਨ੍ਹਾਂ ਹੋਰ ਦੱਸਿਆ ਕਿ ਬਜ਼ੁਰਗਾਂ ਤੇ ‌ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਵਿੱਚ ਮਦਦ ਕਰਨ ਲਈ ਪਹਿਲੀ ਵਾਰ ਚੋਣਾਂ ਵਾਲੀ ਭੈਣ ਵੀ ਬਣਾਈ ਗਈ ਹੈ ।

ਸ੍ਰੀਮਤੀ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ 10 ਪੋਲਿੰਗ ਸਟੇਸ਼ਨ ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਜਿੱਥੇ ਕਿ ਸ਼ਾਮਿਆਨਾ ਲਗਾਉਣ ਤੋਂ ਇਲਾਵਾ ਗ਼ੁਬਾਰੇ, ਸਜਾਵਟੀ ਗੇਟ ਬਣਾਉਣ ਤੋਂ ਇਲਾਵਾ ਹੋਰ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਪੰਜ ਮਾਡਰਨ ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਅਤੇ ਪੰਜ ਮਾਡਰਨ ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ -106 ਅਮਰਗੜ੍ਹ ਵਿਖੇ ਬਣਾਏ ਜਾਣਗੇ ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 100 ਫ਼ੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

ਇਸੇ ਤਰ੍ਹਾਂ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਪੋਲਿੰਗ ਬੂਥ ਅਜਿਹਾ ਸਥਾਪਿਤ ਕੀਤਾ ਜਾਵੇਗਾ ਜਿਥੇ ਸਿਰਫ ਮਹਿਲਾ ਪੋਲਿੰਗ ਸਟਾਫ ਤਾਇਤਾਨ ਹੋਵੇਗਾ । ਇਸ ਤਰ੍ਹਾ ਜ਼ਿਲ੍ਹੇ ਵਿੱਚ ਇੱਕ ਅਜਿਹਾ ਪੋਲਿੰਗ ਬੂਥ ਸਥਾਪਿਤ ਕੀਤਾ ਜਾਵੇਗਾ ਜਿਥੇ ਦਿਵਿਆਂਗ ਪੋਲਿੰਗ ਸਟਾਫ ਤਾਇਨਾਤ ਹੋਵੇਗਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਤੇ ਦਿਵਿਆਂਗ ਵੋਟਰਾਂ ਨੂੰ ਇੱਕ ਨਵੀਂ ਸਹੂਲਤ ਦਿੱਤੀ ਹੈ ਜਿਸ ਅਨੁਸਾਰ ਅਗਰ ਇਹ ਵੋਟਰ ਪੋਲਿੰਗ ਸਟੇਸ਼ਨ ਤੱਕ ਨਹੀਂ ਜਾ ਸਕਦੇ ਤਾਂ ਇਹ ਆਪਣੇ ਘਰ ਤੋਂ ਹੀ ਪੋਸਟਲ ਬੈਲਟ ਪੇਪਰ ਨਾਲ ਵੋਟ ਪਾ ਸਕਣਗੇ।

ਇਸ ਲਈ ਇਨ੍ਹਾਂ ਨੂੰ ਆਪਣੇ ਬੂਥ ਲੈਵਲ ਅਫ਼ਸਰ ਪਾਸ ਲਿਖਤੀ ਦੇਣਾ ਹੋਵੇਗਾ ਜਿਸ ਉਪਰੰਤ ਇਨ੍ਹਾਂ ਦੀ ਵੋਟ ਬੈਲਟ ਪੇਪਰ ਨਾਲ ਵੀ ਪਵਾਈ ਜਾ ਸਕੇਗੀ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟ ਪਾਉਣਾ ਅਤੇ ਉਸ ਦਾ ਇਸਤੇਮਾਲ ਕਰਨਾ ਜਿੱਥੇ ਸਾਡਾ ਸੰਵਿਧਾਨਕ ਹੱਕ ਹੈ ਉੱਥੇ ਹੀ ਇਹ ਸਾਡੀ ਸਮਾਜਿਕ ਜ਼ਿੰਮੇਵਾਰੀ ਵੀ ਬਣਦੀ ਹੈ ਇਸ ਲਈ ਹਰੇਕ ਨਾਗਰਿਕ ਨੂੰ ਇਹ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...