Tuesday, March 19, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ 2022: ਵੋਟਾਂ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲਾ ਦਿਨ ਰਹੇਗਾ ‘ਡਰਾਈ ਡੇਅ’

- Advertisement -

ਯੈੱਸ ਪੰਜਾਬ
ਬਠਿੰਡਾ, 21 ਜਨਵਰੀ, 2022 –
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰਾਂ ਦੇ ਸੰਭਾਵਿਤ ਤਰੀਕਿਆਂ ’ਤੇ ਨੱਥ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ।

ਜ਼ਿਲਾ ਚੋਣ ਅਫ਼ਸਰ ਸ਼੍ਰੀ ਵਨੀਤ ਕੁਮਾਰ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਉਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਪੈਸੇ ਅਤੇ ਨਸ਼ਿਆਂ ਦੀ ਵਰਤੋਂ ਨੂੰ ਮੁਕੰਮਲ ਰੂਪ ਵਿੱਚ ਰੋਕਣ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਗੈਰ ਸਮਾਜਿਕ ਅਨਸਰ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਾ ਹੋ ਸਕਣ ਅਤੇ ਵੋਟਰ ਵੋਟ ਪਾਉਣ ਦੇ ਆਪਣੇ ਨੈਤਿਕ ਅਧਿਕਾਰ ਦੀ ਬਿਨਾਂ ਕਿਸੇ ਦਬਾਅ ਜਾਂ ਲਾਲਚ ਦੇ ਵਰਤੋਂ ਕਰ ਸਕਣ।

ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦਾ ਭੰਡਾਰ ਕਰਨ ’ਤੇ ਵੀ ਪੂਰਨ ਪਾਬੰਦੀ ਹੈ ਅਤੇ ਇਸ ਦੀ ਰੋਕਥਾਮ ਲਈ ਚੌਕਸੀ ਟੀਮਾਂ ਵੱਖ-ਵੱਖ ਪੱਧਰ ’ਤੇ ਕਾਰਜਸ਼ੀਲ ਹਨ। ਉਨਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਠੇਕੇ ਰਾਹੀਂ ਸ਼ਰਾਬ ਦੀ ਵੱਧ ਵਿਕਰੀ ਹੋਣ ਦਾ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।

ਉਨਾਂ ਕਿਹਾ ਕਿ ਜੇਕਰ ਕਿਸੇ ਵੀ ਛਾਪਾਮਾਰੀ ਜਾਂ ਜਾਂਚ ਦੌਰਾਨ ਕਿਸੇ ਸ਼ਰਾਬ ਵਿਕਰੇਤਾ ਦੀ ਸ਼ਰਾਬ ਦੇ ਅਣ-ਅਧਿਕਾਰਤ ਭੰਡਾਰ ਜਾਂ ਸਿਆਸੀ ਪਾਰਟੀ ਜਾਂ ਉਮੀਦਵਾਰ ਨਾਲ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਅਜਿਹੇ ਕਾਰੋਬਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਸੰਵਿਧਾਨ ਦੀ ਧਾਰਾ 135(ਸੀ) ਐਕਟ 1951 ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਵੋਟਾਂ ਪਾਉਣ ਤੋਂ 48 ਘੰਟੇ ਪਹਿਲਾਂ ਸ਼ਰਾਬ ਦੀ ਵਿਕਰੀ ਉਪਰ ਰੋਕ ਲਗਾਈ ਹੈ। ਇਨਾਂ ਹੁਕਮਾਂ ਅਧੀਨ 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਨੂੰ ਵੋਟਾਂ ਪੈਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ 2022 ਨੂੰ ਸ਼ਰਾਬ ਦੀ ਵਿਕਰੀ ਉਪਰ ਪਾਬੰਦੀ ਯਕੀਨੀ ਬਣਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,281FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...