Thursday, April 25, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ : ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 14 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। ਚੀਮਾ ਮੁਤਾਬਕ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਕਾਰੋਬਾਰੀਆਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜੁੜੇ ਮੁੱਦਿਆਂ ‘ਤੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਵਿਸਥਾਰ ਨਾਲ ਚਰਚਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਲੰਬਿਤ ਪਿਆ ਮਾਨਸੂਨ ਇਜਲਾਸ ਮੌਜ਼ੂਦਾ ਸਰਕਾਰ ਦਾ ਆਖ਼ਰੀ ਇਜਲਾਸ ਹੋਵੇਗਾ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਲੰਘੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੀ। ਜਿਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ ‘ਤੇ ਮਾਨਸੂਨ ਇਜਲਾਸ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ।

ਉਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾ ਹੋਈ ਬਿਜਨਸ ਐਡਵਾਇਜ਼ਰੀ ਕਮੇਟੀ (ਬੀਏਸੀ) ਦੀ ਬੈਠਕ ‘ਚ ਮਾਨਯੋਗ ਸਪੀਕਰ ਰਾਣਾ ਕੇ.ਪੀ ਸਿੰਘ ਨੇ ਭਰੋਸਾ ਦਿੱਤਾ ਸੀ ਕਿ 15- 20 ਦਿਨਾਂ ਵਿੱਚ ਦੁਬਾਰਾ ਇਜਲਾਸ ਸੱਦਿਆ ਜਾਵੇਗਾ, ਜਿਸ ਵਿੱਚ ਸਾਰੇ ਲੰਬਿਤ ਮਸਲੇ ਵਿਚਾਰੇ ਜਾਣਗੇ। ਇਸ ਲਈ ਤੁਰੰਤ 15 ਰੋਜ਼ਾ ਇਜਲਾਸ ਬੁਲਾਇਆ ਜਾਵੇ।’

ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਲੋਕਤੰਤਰੀ ਸੰਸਥਾ ਹੈ, ਜਿਸ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕਰਕੇ ਹੱਲ ਕਰਦੇ ਹਨ। ਉਨਾਂ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰ ਵਾਅਦੇ ਮੁਤਾਬਕ ਵਿਧਾਨ ਸਭਾ ਇਜਲਾਸ ਤੋਂ ਭੱਜਦੀ ਨਜ਼ਰ ਆ ਰਹੀ ਹੈ ਕਿਉਂਕਿ ਸਰਕਾਰ ਲੋਕ ਮੁੱਦਿਆਂ ‘ਤੇ ਆਪਣੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ।

ਸਰਕਾਰਾਂ ਦੀ ਅਜਿਹੀ ਪ੍ਰਵਿਰਤੀ ਕਾਰਨ ਅੱਜ ਪੰਜਾਬ ਵਿੱਚ ਲੋਕਤੰਤਰੀ ਪ੍ਰਣਾਲੀ ਖ਼ਤਰੇ ਵਿੱਚ ਦਿਖ ਰਹੀ ਹੈ ਕਿਉਂਕਿ ਸੰਵਿਧਾਨਕ ਵਿਵਸਥਾ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਇਜਲਾਸ ਕੈਪਟਨ ਸਰਕਾਰ ਵੱਲੋਂ ਨਹੀਂ ਸੱਦਿਆ ਜਾ ਰਿਹਾ ਹੈ ਅਤੇ ਨਾ ਹੀ ਨਿਰਧਾਰਤ ਕੀਤੀਆਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਦਬਾਅ ਕੇ ਰੱਖਣਾ ਚਾਹੁੰਦੀ ਹੈ ਅਤੇ ਚੁਣੇ ਹੋਏ ਲੋਕ ਨੁਮਾਇੰਦਿਆਂ ਕੋਲੋਂ ਵਿਚਾਰ ਚਰਚਾ ਦਾ ਹੱਕ ਖੋਹ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ, ”ਪੰਜਾਬ ਅਤੇ ਪੰਜਾਬ ਦੇ ਵਾਸੀ ਵੱਡੀਆਂ ਸਮੱਸਿਆਵਾਂ ਵਿੱਚ ਘਿਰੇ ਹੋਏ ਹਨ। ਪੰਜਾਬ ‘ਚ ਹਰ ਤਰਾਂ ਦਾ ਮਾਫ਼ੀਆ ਚੱਲ ਰਿਹਾ ਹੈ ਅਤੇ ਨਸ਼ਿਆਂ ਕਾਰਨ ਮਾਵਾਂ ਦੇ ਪੁੱਤ ਸੰਗਲਾਂ ਨਾਲ ਬੰਨੇ ਹੋਏ ਹਨ। ਉਦਯੋਗ ਬਾਹਰ ਜਾ ਰਹੇ ਹਨ। ਨਕਾਲੀ ਦਿਵਾਈਆਂ ਨਾਲ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਖਾਦ ਦੀ ਘਾਟ ਬਣੀ ਹੋਈ ਹੈ। ਇਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਂਝੀ ਵਿਚਾਰ- ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰ ਸੱਦਣਾ ਚਾਹੀਦਾ ਹੈ।”

‘ਆਪ’ ਆਗੂ ਨੇ 15 ਰੋਜ਼ਾ ਲਾਇਵ ਟੈਲੀਕਾਸਟ ਇਜਲਾਸ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਂਦਾ ਹੈ ਤਾਂ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਵਿਚਾਰ ਚਰਚਾ ਕਰਨ ਲਈ ਦੋ ਦਿਨ ਵਿਸ਼ੇਸ਼ ਤੌਰ ‘ਤੇ ਰੱਖੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨੀ ਮੁੱਦਿਆਂ ‘ਤੇ ਹਰੇਕ ਰਾਜਸੀ ਪਾਰਟੀ ਆਪਣੇ ਵਿਚਾਰ ਪੇਸ਼ ਕਰ ਸਕੇ।

ਇਸ ਤੋਂ ਇਲਾਵਾ ਮਜ਼ਦੂਰਾਂ, ਕਰਚਮਾਰੀਆਂ, ਛੋਟੇ ਦੁਕਾਨਦਾਰਾਂ, ਉਦਯੋਗਪਤੀਆਂ, ਵਿਦਿਆਰਥੀਆਂ ਸਮੇਤ ਹੋਰ ਵਰਗਾਂ ਦੇ ਅਨੇਕਾਂ ਮੁੱਦੇ ਹਨ, ਜੋ ਵਿਧਾਨ ਸਭਾ ਵਿੱਚ ਵਿਚਾਰੇ ਜਾਣੇ ਜ਼ਰੂਰੀ ਹਨ।

ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਸ ਕਾਰਨ ਅੱਜ ਪੰਜਾਬ ਦੀ ਧਰਤੀ ਧਰਨਿਆਂ ਦੀ ਧਰਤੀ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਦਿਨ- ਰਾਤ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਉਦਯੋਗਪਤੀ ਆਪਣੇ ਉਦਯੋਗਾਂ ਨੂੰ ਹੋਰਨਾਂ ਰਾਜਾਂ ਵਿੱਚ ਤਬਦੀਲ ਕਰ ਰਹੇ ਹਨ।

ਪਰ ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਨਵੇਂ ਲਾਰਿਆਂ ਨਾਲ ਗੁੰਮਰਾਹ ਕਰਨ ਦੀ ਤਾਕ ‘ਚ ਹੈ, ਜਦੋਂ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਸਾਂਝੇ ਹੱਲ ਲਈ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਤੋਂ ਦੂਰ ਭੱਜ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...