Wednesday, April 17, 2024

ਵਾਹਿਗੁਰੂ

spot_img
spot_img

ਵਿਨੀ ਮਹਾਜਨ ਵੱਲੋਂ ਕੋਵਿਡ ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਕੋਸ਼ਿਸ਼ਾਂ ਤੇਜ਼ ਕਰਨ ਦੀਆਂ ਹਦਾਇਤਾਂ

- Advertisement -

ਚੰਡੀਗੜ, 19 ਸਤੰਬਰ, 2020 –
ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕੋਵਿਡ-19 ਦੇ ਇਲਾਜ ਅਤੇ ਪ੍ਰਬੰਧਾਂ ਸਬੰਧੀ ਅੱਜ ਵਿਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਮਿਊਂਸੀਪਲ ਕਮਿਸ਼ਨਰਾਂ, ਸਿਵਲ ਸਰਜਨਾਂ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਕਰੋਨਾ ਮਰੀਜ਼ਾਂ ਦੀ ਹੋਰ ਜ਼ਿਆਦਾ ਦੇਖਭਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਉਨਾਂ ਵੱਧ ਰਹੇ ਕਰੋਨਾ ਮਾਮਲਿਆਂ ’ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਸਹੂਲਤਾਂ ਵਿਚ ਹੋਰ ਸੁਧਾਰ ਕੀਤਾ ਜਾਵੇ ਅਤੇ ਮੌਤ ਦਰ ਨੂੰ ਹੇਠਲੇ ਪੱਧਰ ’ਤੇ ਲਿਆਂਦਾ ਜਾਵੇ। ਮੌਤ ਦਰ ਘਟਾਉਣ ਲਈ ਉਨਾਂ ਕਪੂਰਥਲਾ, ਸੰਗਰੂਰ, ਫਤਹਿਗੜ ਸਾਹਿਬ, ਲੁਧਿਆਣਾ, ਫਿਰੋਜ਼ਪੁਰ, ਤਰਨ ਤਾਰਨ ਅਤੇ ਅੰਮਿ੍ਰਤਸਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ।

ਉਨਾਂ ਕਿਹਾ ਕਿ ਹਰੇਕ ਜ਼ਿਲੇ ਵਿਚ ਕਰੋਨਾ ਮਰੀਜ਼ ਜਿਸ ਨੂੰ ਕਿ ਡਾਇਲਿਸਿਸ ਦੀ ਵੀ ਲੋੜ ਹੈ, ਲਈ ਅਲੱਗ ਡਾਇਲਿਸਿਸ ਸਹੂਲਤ ਮੁਹੱਈਆ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ।

ਮੁੱਖ ਸਕੱਤਰ ਨੇ ਘਰਾਂ ਵਿਚ ਇਕਾਂਤਵਾਸ ਕਰੋਨਾ ਮਰੀਜ਼ਾਂ ਦੀ ਸਹੀ ਸਾਂਭ-ਸੰਭਾਲ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਉਨਾਂ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਲੋਕ ਟੈਸਟ ਕਰਵਾਉਣ ਤੋਂ ਘਬਰਾ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਜਿੰਨੀ ਜਲਦੀ ਟੈਸਟ ਹੁੰਦਾ ਹੈ ਮਰੀਜ਼ ਦੀ ਸੰਭਾਲ ਕਰਨੀ ਓਨੀ ਆਸਾਨ ਹੈ।

ਉਨਾਂ ਕਿਹਾ ਕਿ ਲੋਕਾਂ ਨੂੰ ਸੈਂਪਲਿੰਗ ਅਤੇ ਟੈਸਟ ਕਰਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਲੋਕ ਸਾਂਝੇਦਾਰੀ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਟੈਸਟ ਕਰਾਉਣ ਲਈ ਪ੍ਰੇਰਿਆ ਜਾਵੇ। ਉਨਾਂ ਸਥਾਨਕ ਆਗੂਆਂ ਖਾਸ ਤੌਰ ’ਤੇ ਸਰਪੰਚਾਂ ਦੀ ਪ੍ਰਸੰਸਾ ਕੀਤੀ ਜਿਨਾਂ ਨੇ ਅਫਵਾਹਾਂ ਨੂੰ ਦਰਕਿਨਾਰ ਕਰਦਿਆਂ ਟੈਸਟਿੰਗ ਲਈ ਕਦਮ ਵਧਾਇਆ ਅਤੇ ਜੋ ਪਿੰਡ ਵਾਸੀਆਂ ਨੂੰ ਵੀ ਟੈਸਟਾਂ ਲਈ ਪ੍ਰੇਰ ਰਹੇ ਹਨ।

ਕਰੋਨਾ ਨਾਲ ਲੜਾਈ ਕਰਨ ਵਾਲੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਉਨਾਂ ਖਾਸ ਪ੍ਰਸੰਸਾ ਕੀਤੀ। ਉਨਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਇਹ ਸੁਨਿਸ਼ਚਿਤ ਕਰਨ ਕਿ ਉਨਾਂ ਅਧੀਨ ਸਾਰੇ ਸਟਾਫ ਦੇ ਟੈਸਟ ਹੋ ਗਏ ਹਨ ਕਿਉਂ ਕਿ ਇਸ ਨਾਲ ਲੋਕਾਂ ਤੱਕ ਇਕ ਸਕਾਰਾਤਮਕ ਸੁਨੇਹਾ ਜਾਵੇ ।ਉਨਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਸੂਬੇ ਵਿਚ ਆਕਸੀਜਨ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ। ਜ਼ਿਕਰੇਖਾਸ ਹੈ ਕਿ ਕੁਝ ਯੂਨਿਟਾਂ ਨੂੰ ਨਵੇਂ ਲਾਇਸੰਸ ਵੀ ਜਾਰੀ ਕੀਤੇ ਗਏ ਹਨ।

ਮੀਟਿੰਗ ਵਿਚ ਖਾਸ ਤੌਰ ’ਤੇ ਕੋਵਿਡ-19 ਸਬੰਧੀ ਬਣਾਏ ਸਿਹਤ ਮਾਹਿਰਾਂ ਦੇ ਗਰੁੱਪ ਦੇ ਮੁਖੀ ਡਾ. ਕੇ.ਕੇ. ਤਲਵਾਰ, ਡੀਜੀਪੀ ਦਿਨਕਰ ਗੁਪਤਾ, ਵਿੱਤੀ ਕਮਿਸ਼ਨਰ ਵਿਕਾਸ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਹਾਜ਼ਰ ਸਨ


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...