Saturday, April 20, 2024

ਵਾਹਿਗੁਰੂ

spot_img
spot_img

ਵਿਨੀ ਮਹਾਜਨ ਵੱਲੋਂ ਪੰਜਾਬ ਦੇ 1996 ਝੁੱਗੀ ਝੌਂਪੜੀ ਵਾਲਿਆਂ ਲਈ ਮਾਲਕਾਨਾ ਹੱਕ ਪ੍ਰਵਾਨ, 11,000 ਹੋਰ ਲਈ ਕੀਤੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021 –
ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ `ਬਸੇਰਾ` ਤਹਿਤ ਛੇ ਜ਼ਿਲ੍ਹਿਆਂ ਵਿਚ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਪ੍ਰਵਾਨਗੀ ਅੱਜ ਇੱਥੇ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿੱਚ ਦਿੱਤੀ ਗਈ।

ਸ਼ਹਿਰੀ ਖੇਤਰਾਂ ਵਿੱਚ ਸੂਬਾਈ ਸਰਕਾਰ ਦੀ ਜ਼ਮੀਨ `ਤੇ ਝੁੱਗੀਆਂ ਝੌਂਪੜੀਆਂ `ਚ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਜਿਹੜੇ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ ਉਹ ਪਟਿਆਲਾ, ਲੁਧਿਆਣਾ, ਮਾਨਸਾ, ਫਿਰੋਜ਼ਪੁਰ, ਬਰਨਾਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬਣੀਆਂ 24 ਝੁੱਗੀ ਝੌਂਪੜੀ ਵਾਲੀਆਂ ਥਾਵਾਂ `ਤੇ ਰਹਿ ਰਹੇ ਹਨ।

ਬਸੇਰਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਰਵੇਖਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 11,000 ਹੋਰ ਝੁੱਗੀਆਂ ਝੌਂਪੜੀ ਵਾਲਿਆਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਾਰੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਾਸਤੇ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਜਾ ਸਕਣ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਵੇਕ ਪ੍ਰਤਾਪ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...