Thursday, April 25, 2024

ਵਾਹਿਗੁਰੂ

spot_img
spot_img

ਵਿਸਾਖ਼ੀ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਲਈ 793 ਵਿੱਚੋਂ ਕੇਵਲ 437 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ; ਸੰਗਤਾਂ ਵਿੱਚ ਨਿਰਾਸ਼ਾ, ਰੋਸ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 9 ਅਪ੍ਰੈਲ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸਨ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।

ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ 2021 ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ 2021 ਨੂੰ ਵਾਪਸ ਭਾਰਤ ਪਰਤੇਗਾ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ।

ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ।

ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਫ੍ਰੀ ਕੋਰੋਨਾ ਟੈਸਟ ਕੀਤੇ ਜਾ ਰਹੇ। ਬਹੁਤ ਸਾਰੇ ਸ਼ਰਧਾਲੂਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਕਰਵਾਉਣ ਲਈ ਪੁੱਜੇ ਹੋਏ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...