Friday, April 19, 2024

ਵਾਹਿਗੁਰੂ

spot_img
spot_img

ਵਿੱਕੀ ਮਿੱਡੂਖ਼ੇੜਾ ਕਤਲ ਕਾਂਡ ਦੇ ਤਾਰ ਅਰਮੀਨੀਆ ਬੈਠੇ ਲੱਕੀ ਪਡਿਆਲ ਨਾਲ ਜੁੜੇ: ਐਸ.ਐਸ.ਪੀ. ਸਤਿੰਦਰ ਸਿੰਘ

- Advertisement -

ਯੈੱਸ ਪੰਜਾਬ
ਮੋਹਾਲੀ, 23 ਸਤੰਬਰ, 2021:
ਇੱਥੇ ਸੈਕਟਰ 71 ਮੋਹਾਲੀ ਦੀ ਮਾਰਕੀਟ ਵਿੱਚ ਪ੍ਰਾਪਰਟੀ ਡੀਲਰ ਦੀ ਦੁਕਾਨ ਸਾਹਮਣੇ ਹੋਏ ਬਿਕਰਮਜੀਤ ਸਿੰਘ ਉਰਫ ਵਿੱਕੀ ਮਿੱਢੂਖੇੜਾ ਦੇ ਕਤਲ ਦੀਆਂ ਤਾਰਾਂ ਅਰਮੀਨੀਆ ਬੈਠੇ ਲੱਕੀ ਪਡਿਆਲ ਦੇ ਗਰੋਹ ਨਾਲ ਜੁੜੀਆਂ ਹਨ।

ਇਹ ਖੁਲਾਸਾ ਕਰਦਿਆਂ ਅੱਜ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ. ਨਗਰ ਸ੍ਰੀ ਸਤਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰ ਕੇ ਦੱਸਿਆ ਕਿ ਬਿਕਰਮਜੀਤ ਸਿੰਘ ਉਰਫ ਵਿੱਕੀ ਮਿੱਢੂਖੇੜਾ ਦੇ ਕਤਲ ਸਬੰਧੀ ਥਾਣਾ ਮਟੌਰ ਵਿਖੇ ਕੇਸ ਨੰਬਰ 168 ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ਆਈਪੀਐਸ ਐਸ.ਪੀ. (ਡੀ) ਹਰਮਨਦੀਪ ਸਿੰਘ ਹਾਂਸ, ਪੀ.ਪੀ.ਐਸ. ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ. (ਡੀ) ਐਸ.ਏ.ਐਸ. ਨਗਰ ਦੀ ਨਿਗਰਾਨੀ ਕੀਤੀ ਜਾ ਰਹੀ ਸੀ।

ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਕਤਲ ਪਿੱਛੇ ਗੌਰਵ ਪਡਿਆਲ ਉਰਫ ਲੱਕੀ ਪਡਿਆਲ ਵਾਸੀ ਖੁੱਡਾ ਅਲੀਸ਼ੇਰ ਯੂ.ਟੀ. ਦਾ ਹੱਥ ਹੈ, ਜੋ ਹੁਣ ਅਰਮੀਨੀਆ ਵਿਖੇ ਰਹਿੰਦਾ ਹੈ। ਪੰਜਾਬ ਵਿੱਚ ਕਈ ਕੇਸਾਂ ਵਿੱਚ ਲੋੜੀਂਦਾ ਲੱਕੀ ਪਡਿਆਲ ਇਸ ਸਮੇਂ ਦਵਿੰਦਰ ਬੰਬੀਹਾ ਗਰੋਹ ਨੂੰ ਚਲਾ ਰਿਹਾ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਵਿੱਕੀ ਮਿੱਢੂਖੇੜਾ ਦੇ ਕਤਲ ਤੋਂ ਬਾਅਦ ਇਕ ਫੇਸਬੁੱਕ ਪੋਸਟ ਵਿੱਚ ਦਵਿੰਦਰ ਬੰਬੀਹਾ ਗਰੋਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਤਫ਼ਤੀਸ਼ ਦੌਰਾਨ ਪਤਾ ਚੱਲਿਆ ਕਿ ਦਵਿੰਦਰ ਬੰਬੀਹਾ ਗਰੋਹ ਨੂੰ ਚਲਾ ਰਿਹਾ ਲੱਕੀ ਪਡਿਆਲ ਇਸ ਕਤਲ ਲਈ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਚੱਲਿਆ ਕਿ ਕੌਸ਼ਲ ਚੌਧਰੀ ਵਾਸੀ ਪਿੰਡ ਨਾਹਰਪੁਰ ਰੂਪਾ ਜ਼ਿਲ੍ਹਾ ਗੁਰੂ ਗਰਾਮ, ਜੋ ਹੁਣ ਕਰਨਾਲ ਜੇਲ੍ਹ ਵਿੱਚ ਬੰਦ ਹੈ, ਨੇ ਆਪਣੇ ਗਰੋਹ ਦੇ ਭਗੌੜੇ ਹੋਏ ਸਾਥੀਆਂ ਦਾ ਲੱਕੀ ਪਡਿਆਲ ਨਾਲ ਤਾਲਮੇਲ ਕਰਵਾਇਆ ਸੀ।

ਲੱਕੀ ਪਡਿਆਲ ਨੇ ਹੀ 20 ਜੂਨ 2021 ਨੂੰ ਸੁਖਮੀਤ ਉਰਫ ਡਿਪਟੀ ਵਾਸੀ ਜਲੰਧਰ ਦਾ ਕਤਲ ਕੌਂਸਲ ਚੌਧਰੀ ਦੇ ਭਗੌੜੇ ਸਾਥੀ ਵਿਕਾਸ ਮਾਹਲੇ ਵਾਸੀ ਪਿੰਡ ਧਨਵਾਪੁਰ ਜ਼ਿਲ੍ਹਾ ਗੁਰੂਗਰਾਮ ਅਤੇ ਪੁਨੀਤ ਸ਼ਰਮਾ ਵਾਸੀ ਜਲੰਧਰ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਕਰਵਾਇਆ ਸੀ। ਇਸ ਸਬੰਧੀ ਵੀ ਮੁਕੱਦਮਾ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿੱਚ ਦਰਜ ਹੋਇਆ ਸੀ। ਇਸ ਕੇਸ ਵਿੱਚ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਰੰਟ ਉਤੇ ਲਿਆ ਕੇ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਗੌਰਵ ਪਡਿਆਲ ਉਰਫ ਲੱਕੀ ਨੇ ਹੀ ਵਿੱਕੀ ਮਿੱਢੂਖੇੜਾ ਦਾ ਕਤਲ ਕੌਸ਼ਲ ਚੌਧਰੀ ਨੇ ਮਨਡੋਲੀ ਜੇਲ੍ਹ ਵਿੱਚ ਬੰਦ ਅਮਿਤ ਡਾਗਰ ਦੀ ਮਦਦ ਨਾਲ ਸੱਜਣ ਉਰਫ ਭੋਲਾ ਵਾਸੀ ਬਿਸਾਨ ਜ਼ਿਲ੍ਹਾ ਝੱਜਰ (ਹਰਿਆਣਾ) ਅਤੇ ਅਨਿਲ ਉਰਫ ਲੱਠ ਵਾਸੀ ਕਕਰੋਲਾ ਦਵਾਰਕਾ ਦਿੱਲੀ ਰਾਹੀਂ ਸਾਜ਼ਿਸ਼ ਤਹਿਤ ਕਰਵਾਇਆ ਸੀ।

ਉਨ੍ਹਾਂ ਦੱਸਿਆ ਕਿ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਦੋਵਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ਗਏ ਸਨ ਅਤੇ ਇਸ ਕੇਸ ਵਿੱਚ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਰੰਟ ਉਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਸਮੇਂ ਪੁਲਿਸ ਰਿਮਾਂਡ ਉਤੇ ਹੈ। ਉਨ੍ਹਾਂ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਉਸ ਤੋਂ ਇਸ ਕੇਸ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਆਸ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...