Friday, April 26, 2024

ਵਾਹਿਗੁਰੂ

spot_img
spot_img

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

- Advertisement -

ਯੈੱਸ ਪੰਜਾਬ
ਪਟਿਆਲਾ, 26 ਜਨਵਰੀ, 2022 –
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ, ਕਰ, ਪ੍ਰਸ਼ਾਸਕੀ ਸੁਧਾਰ, ਯੋਜਨਾਬੰਦੀ ਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਵਿਭਾਗਾਂ ਦੇ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਗਏ ਗਣਤੰਤਰ ਦਿਵਸ ਦੇ ਇਸ ਸਮਾਗਮ ਮੌਕੇ ਸ. ਬਾਦਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੀ ਮੌਜੂਦ ਸਨ।

ਆਪਣੇ ਸੰਬੋਧਨ ਦੌਰਾਨ ਸ. ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਭਾਰਤ, ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ, ਜਿੱਥੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ, ਦੇਸ਼ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ।

ਸ. ਬਾਦਲ ਨੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ, ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਨਿਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਖੁੱਲ੍ਹਕੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਹ ਅਧਿਕਾਰ, ਉਨ੍ਹਾਂ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਹੈ, ਜਿਨ੍ਹਾਂ ਨੇ ਆਪਣੀ ਧਰਤੀ ਮਾਂ ਦਾ ਕਰਜ ਚੁਕਾਉਣ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ।

ਵਿੱਤ ਮੰਤਰੀ ਨੇ ਮਹਾਨ ਸ਼ਹੀਦਾਂ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਹੋਰਨਾਂ ਦਾ ਜਿਕਰ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਹਲਫ਼ ਲੈਣ, ਕਿ ਉਹ ਦੇਸ਼ ਵਿੱਚੋਂ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ, ਨਸ਼ਾਖੋਰੀ ਅਤੇ ਵਤਨ ਦੇ ਦੁਸ਼ਮਣਾਂ ਦਾ ਖਾਤਮਾ ਕਰਨਗੇ ਅਤੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।

ਇਸ ਮੌਕੇ ਵਿਧਾਇਕ ਸਮਾਣਾ ਰਾਜਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਚੇਅਰਮੈਨ ਪੀ.ਆਰ.ਟੀ.ਸੀ. ਸਤਵਿੰਦਰ ਸਿੰਘ ਚੈੜੀਆਂ, ਮੇਅਰ ਨਗਰ ਨਿਗਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰਾਜਿੰਦਰ ਅਗਰਵਾਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ, ਭਾਰਤੀ ਫੌਜ ਦੀ ਪਹਿਲੀ ਆਰਮਰਡ ਡਵੀਜਨ ਤੋਂ ਲੈਫਟੀਨੈਟ ਕਰਨਲ ਅਜੇ ਕੁਮਾਰ, ਏ.ਈ.ਟੀ.ਸੀ. ਆਬਕਾਰੀ ਸਾਗਰ ਸੇਤੀਆ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਚੰਦਰ ਜੋਤੀ ਸਿੰਘ, ਐਸ.ਪੀ ਮਹਿਤਾਬ ਸਿੰਘ, ਐਸ.ਪੀ. ਹਰਕੰਵਲ ਕੌਰ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਤੇ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ. ਮਨਪ੍ਰੀਤ ਸਿੰਘ ਬਾਦਲ ਨੂੰ ਸਨਮਾਨਤ ਕੀਤਾ ਗਿਆ। ਜਦਕਿ ਪਟਿਆਲਾ ਵਾਸੀ ਅਤੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ, ਜਿਨ੍ਹਾਂ ਦੀ ਇਸ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਅਵਾਰਡ ਲਈ ਚੋਣ ਕੀਤੀ ਗਈ ਹੈ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਪਰੇਡ ਕਮਾਂਡਰ ਡੀ.ਐਸ.ਪੀ. ਮੋਹਿਤ ਅਗਰਵਾਲ, ਪਹਿਲੇ ਸਥਾਨ ‘ਤੇ ਆਉਣ ਵਾਲੀ ਪਰੇਡ ਟੁਕੜੀ ਦੇ ਪਲਟੂਨ ਕਮਾਂਡਰ ਆਕਾਸ਼ ਸ਼ਰਮਾ, ਬੈਂਡ ਮਾਸਟਰ ਐਸ.ਆਈ. ਵਿਕਾਸ ਕੁਮਾਰ ਨੂੰ ਵੀ ਸਨਮਾਨਤ ਕੀਤਾ ਗਿਆ।

ਗਣਤੰਤਰ ਦਿਵਸ ਦੀ ਪਰੇਡ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਮੋਹਿਤ ਅਗਰਵਾਲ ਦੀ ਅਗਵਾਈ ਹੇਠ 8 ਟੁਕੜੀਆਂ ਨੇ ਹਿੱਸਾ ਲਿਆ, ਜਿਨ੍ਹਾਂ ‘ਚ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਤੇ ਇੱਕ ਟੁਕੜੀ ਮਹਿਲਾ ਵਿੰਗ ਸਮੇਤ ਹੋਮ ਗਾਰਡਜ਼ ਦੀ ਇੱਕ ਟੁਕੜੀ, ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾਦਾ ਪਾਈਪ ਬੈਂਡਸ਼ਾਮਲ ਸੀ।

ਇਸ ਮੌਕੇ ਪਟਿਆਲਾ ਦੇ ਮਾਣਮੱਤੇ ਇਤਿਹਾਸ, ਕਲਾ, ਸਾਹਿਤ, ਖੇਡਾਂ ਅਤੇ ਟੈਕਨਾਲੋਜੀ ਨਾਲ ਸਬੰਧਤ ਮਹਾਨ ਹਸਤੀਆਂ, ਜਿਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ, ਨੂੰ ਦਰਸਾਉਂਦੀ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸੀਸ ਸਿੰਘ ਅੰਟਾਲ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...