Saturday, May 11, 2024

ਵਾਹਿਗੁਰੂ

spot_img
spot_img

ਵਿੱਤ ਵਿਭਾਗ ਵੱਲੋਂ ਕੌਮੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2022:
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਅਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੌਮੀ ਪੇਂਡੂ ਸਿਹਤ ਮਿਸ਼ਨ ਤਹਿਤ 668.50 ਲੱਖ ਰੁਪਏ ਅਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਲਈ 452.50 ਲੱਖ ਰੁਪਏ ਜਾਰੀ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਸਿਹਤ ਢਾਂਚੇ ਨੂੰ ਨਿਰੰਤਰ ਗਤੀ ਨਾਲ ਵਿਕਸਤ ਕਰਨ ਲਈ ਵਚਨਬੱਧ ਹੈ।

ਸ. ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਸੂਬੇ ਦੇ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 4731.34 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਇਸ ਨੇ ਪਹਿਲੇ 5 ਮਹੀਨਿਆਂ ਦੌਰਾਨ ਹੀ 1262.22 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਰਾਜ ਦੇ ਸਿਹਤ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਰੋਤਾਂ ਦੀ ਸਮਾਂਬੱਧ ਢੰਗ ਨਾਲ ਸਰਵੋਤਮ ਵਰਤੋਂ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਲਈ ਰੱਖੇ ਕੁੱਲ ਬਜਟ ਦਾ 40.42 ਪ੍ਰਤੀਸ਼ਤ ਵੀ ਜਾਰੀ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ ਹਰ ਕੋਨੇ ਵਿੱਚ ਅਜਿਹੇ ਕਲੀਨਿਕ ਸਥਾਪਤ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...